DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Accident: ਕਾਰ ਦੀ ਟੱਕਰ ਮਗਰੋਂ Volvo Bus ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ

ਚੰਡੀਗੜ੍ਹ ਰੋਡ ਸਥਿਤ ਪਿੰਡ ਜੰਡਿਆਲੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਕੰਮ ਤੋਂ ਘਰ ਪਰਤ ਰਹੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਪਹਿਲਾਂ ਇੱਕ ਅਣਪਛਾਤੀ ਕਾਰ ਨੇ ਉਸ ਨੂੰ ਟੱਕਰ ਮਾਰੀ ਅਤੇ ਫਿਰ ਸੜਕ ਉੱਤੇ ਡਿੱਗਣ ਮਗਰੋਂ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਚੰਡੀਗੜ੍ਹ ਰੋਡ ਸਥਿਤ ਪਿੰਡ ਜੰਡਿਆਲੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਕੰਮ ਤੋਂ ਘਰ ਪਰਤ ਰਹੇ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਪਹਿਲਾਂ ਇੱਕ ਅਣਪਛਾਤੀ ਕਾਰ ਨੇ ਉਸ ਨੂੰ ਟੱਕਰ ਮਾਰੀ ਅਤੇ ਫਿਰ ਸੜਕ ਉੱਤੇ ਡਿੱਗਣ ਮਗਰੋਂ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਵੋਲਵੋ ਬੱਸ ਨੇ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ ਮੁੰਨਾ ਲਾਲ ਵਜੋਂ ਹੋਈ ਹੈ।

ਮੁੰਨਾ ਲਾਲ ਦੇ ਪੁੱਤਰ ਵਿਜੈ ਵਾਸੀ ਈਸ਼ਵਰ ਕਲੋਨੀ ਨੇ ਦੱਸਿਆ ਕਿ ਉਸ ਦਾ ਪਿਤਾ ਕੰਮ ਤੋਂ ਬਾਅਦ ਪੈਦਲ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਜੰਡਿਆਲੀ ਪਿੰਡ ਦੀ ਪਾਣੀ ਵਾਲੀ ਟੈਂਕੀ ਕੋਲ ਪੁੱਜਿਆ, ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਮਗਰੋਂ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

Advertisement

ਟੱਕਰ ਵੱਜਣ ਕਾਰਨ ਮੁੰਨਾ ਲਾਲ ਸੜਕ ’ਤੇ ਡਿੱਗ ਪਿਆ। ਇਸ ਤੋਂ ਪਹਿਲਾਂ ਕਿ ਉਹ ਸੰਭਲ ਕੇ ਉੱਠ ਸਕਦਾ, ਪਿੱਛੋਂ ਆ ਰਹੀ ਇੱਕ ਸਰਕਾਰੀ ਏ ਸੀ ਵੋਲਵੋ ਬੱਸ (ਪੀ ਬੀ 65 ਏ ਡੀ 6137) ਦੇ ਡਰਾਈਵਰ ਨੇ ਤੇਜ਼ ਰਫ਼ਤਾਰੀ ਨਾਲ ਬੱਸ ਉਸ ਦੇ ਉੱਪਰ ਚੜ੍ਹਾ ਦਿੱਤੀ। ਬੱਸ ਦੇ ਟਾਇਰਾਂ ਹੇਠ ਕੁਚਲੇ ਜਾਣ ਕਾਰਨ ਬਜ਼ੁਰਗ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹੌਲਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲੀਸ ਨੇ ਬੱਸ ਡਰਾਈਵਰ ਨਰੇਸ਼ ਯਾਦਵ ਵਾਸੀ ਹਵਾਰਾ ਕਲਾਂ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਅਤੇ ਫਰਾਰ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

Advertisement

Advertisement
×