Road Accident: ਸੜਕ ਹਾਦਸੇ ’ਚ ਜ਼ਖ਼ਮੀ ਨੌਜਵਾਨ ਦੀ ਮੌਤ
ਰਾਊਕੇ ਕਲਾਂ ਰੋਡ ਉੱਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਮੱਲ੍ਹਾ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀ ਟੀ ਯੂਨੀਵਰਸਿਟੀ ਦੇ ਵਿਦਿਆਰਥੀ ਨਰਾਇਣਜੋਤ ਸਿੰਘ (23) ਪੁੱਤਰ ਅਵਤਾਰ ਸਿੰਘ ਫੌਜੀ ਵਜੋਂ ਹੋਈ ਹੈ। ਸਰਪੰਚ ਗੁਰਮੇਲ ਸਿੰਘ...
Advertisement
ਰਾਊਕੇ ਕਲਾਂ ਰੋਡ ਉੱਤੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਪਿੰਡ ਮੱਲ੍ਹਾ ਦੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀ ਟੀ ਯੂਨੀਵਰਸਿਟੀ ਦੇ ਵਿਦਿਆਰਥੀ ਨਰਾਇਣਜੋਤ ਸਿੰਘ (23) ਪੁੱਤਰ ਅਵਤਾਰ ਸਿੰਘ ਫੌਜੀ ਵਜੋਂ ਹੋਈ ਹੈ। ਸਰਪੰਚ ਗੁਰਮੇਲ ਸਿੰਘ ਨੇ ਦੱਸਿਆ ਕਿ ਨਰਾਇਣਜੋਤ ਦੇਰ ਰਾਤ ਆਪਣੇ ਦੋਸਤ ਨੂੰ ਪਿੰਡ ਮਾਣੂੰਕੇ ਗਿੱਲ ਛੱਡ ਕੇ ਵਾਪਸ ਆ ਰਿਹਾ ਸੀ। ਪਿੰਡ ਲੋਪੋ ਤੋਂ ਰਾਊਕੇ ਕਲਾਂ ਰੋਡ ਉੱਤੇ ਪੈਂਦੀ ਡਰੇਨ ਨੇੜੇ ਮੋਟਰਸਾਈਕਲ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਉਹ ਖਤਾਨਾਂ ਵਿੱਚ ਡਿੱਗ ਪਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਲੁਧਿਆਣਾ ਦੇ ਹਸਪਤਾਲ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਅਗਲੇਰੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ ਜਿਸ ਮਗਰੋਂ ਉਸ ਦਾ ਸਸਕਾਰ ਕਰ ਦਿੱਤਾ ਗਿਆ।
Advertisement
Advertisement
×

