DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਢਾਈ ਕਰੋੜ ਤੋਂ ਵੱਧ ਦੇ ਸੜਕ ਪ੍ਰਾਜੈਕਟਾਂ ਦਾ ਉਦਘਾਟਨ

ਕੈਬਨਿਟ ਮੰਤਰੀ ਵੱਲੋਂ ਸਡ਼ਕਾਂ ਦੇ ਬੁਨਿਅਾਦੀ ਢਾਂਚੇ ’ਤੇ ਜ਼ੋਰ

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ। -ਫੋਟੋ: ਬਸਰਾ
Advertisement

ਮਿਆਰੀ ਸੜਕ ਢਾਂਚੇ ਨੂੰ ਵਿਕਸਤ ਕਰਨ ਦੇ ਟੀਚੇ ਨਾਲ ਅੱਗੇ ਵਧਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਬੀ ਆਰ ਐੱਸ ਨਗਰ, ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 2.53 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਇੰਨ੍ਹਾਂ ਪ੍ਰਾਜੈਕਟਾਂ ਤਹਿਤ ਬੀਆਰਐਸ ਨਗਰ ਦੇ ਬਲਾਕ-ਸੀ ਵਿੱਚ ਕਰੀਬ 90.55 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ/ਗਲੀਆਂ ਬਣਾਈਆਂ ਜਾਣਗੀਆਂ। ਪ੍ਰੇਮ ਨਗਰ, ਹਕੀਕਤ ਨਗਰ ਅਤੇ ਨਿਊ ਪਟੇਲ ਨਗਰ ਵਿੱਚ ਸੜਕਾਂ ਦੇ ਪੁਨਰ ਨਿਰਮਾਣ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣ ’ਤੇ 1.62 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸ੍ਰੀ ਅਰੋੜਾ ਨੇ ਕਿਹਾ ਕਿ ਉਹ ਇੱਕ ਵਿਸ਼ਾਲ ਦ੍ਰਿਸ਼ਟੀਕੋਣ ਨਾਲ ਕੰਮ ਕਰਦੇ ਹੋਏ ਰਾਜ ਭਰ ਵਿੱਚ ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਕੰਮ ਕਰ ਰਹੇ ਹਨ। ਸੂਬੇ ਵਿੱਚ ਕਰੀਬ 1300 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 2120 ਕਿਲੋਮੀਟਰ ਸ਼ਹਿਰੀ ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਹ ਪ੍ਰਾਜੈਕਟ ਮਈ ਦੇ ਅਖੀਰ ਤੱਕ ਮੁਕੰਮਲ ਹੋ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤੈਅ ਸਮੇਂ ਦੇ ਅੰਦਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੇਅਰ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਕੌਂਸਲਰ ਅੰਮ੍ਰਿਤ ਵਰਸ਼ਾ ਰਾਮਪਾਲ, ਬੀ ਕੇ ਰਾਮਪਾਲ, ਮਨੀ ਸਾਈਂ, ਕੌਂਸਲਰ ਗੁਰਪ੍ਰੀਤ ਸਿੰਘ ਬੱਬਲ, ਕੌਂਸਲਰ ਤਨਵੀਰ ਧਾਲੀਵਾਲ, ਕੌਂਸਲਰ ਕਪਿਲ ਸੋਨੂੰ, ਕੌਂਸਲਰ ਮਨਿੰਦਰ ਘੁੰਮਣ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਦਵਿੰਦਰ ਘੁੰਮਣ, ਗੁਰਪ੍ਰੀਤ ਬੇਦੀ ਆਦਿ ਹਾਜ਼ਰ ਸਨ।

Advertisement
Advertisement
×