DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Road Widening: ਦੋ ਨਵੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ

ਠੇਕੇਦਾਰ ਦੀ ਪੰਜ ਸਾਲ ਤੱਕ ਸੜਕਾਂ ਦੀ ਮੁਰੰਮਤ ਤੇ ਸੰਭਾਲ ਦੀ ਹੋਵੇਗੀ ਜ਼ਿੰਮੇਵਾਰੀ

  • fb
  • twitter
  • whatsapp
  • whatsapp
featured-img featured-img
ਸਿਹੌੜਾ ਤੋਂ ਸਿੱਧਸਰ ਸਾਹਿਬ ਸੜਕ ਦਾ ਨੀਂਹ ਪੱਥਰ ਰੱਖਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਦੋ ਮਹੱਤਵਪੂਰਨ ਸੜਕਾਂ ਧਮੋਟ ਤੋਂ ਕਰਤਾਰਪੁਰ ਲਹਿਲ ਤੱਕ ਅਤੇ ਸਿਹੋੜਾ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਸਿੱਧਸਰ ਸਾਹਿਬ ਸੜਕ ਨੂੰ ਵੀ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕਰਨ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਵਿੱਚ ਪੰਜ ਸਾਲ ਤੱਕ ਸੜਕਾਂ ਦੀ ਮੁਰੰਮਤ ਅਤੇ ਸੰਭਾਲ ਦੀ ਜ਼ਿੰਮੇਵਾਰੀ ਵੀ ਠੇਕੇਦਾਰ ਦੀ ਹੋਵੇਗੀ, ਜਿਸ ਨਾਲ ਕੰਮ ਦੀ ਗੁਣਵੱਤਾ ਵੀ ਯਕੀਨੀ ਬਣੇਗੀ।

ਵਿਧਾਇਕ ਗਿਆਸਪੁਰਾ ਨੇ ਦਾਅਵਾ ਕਰਦਿਆ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਵਿੱਚ 400 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ, ਜਦਕਿ 200 ਕਿਲੋਮੀਟਰ ਤੋਂ ਵੱਧ ਸੜਕਾਂ ਦੇ ਕਰੋੜਾਂ ਰੁਪਏ ਦੇ ਸੜਕੀ ਵਿਕਾਸ ਪ੍ਰਾਜੈਕਟ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਲਕੇ ਦੀ ਹਰ ਸੜਕ ਨੂੰ ਮਜ਼ਬੂਤ ਅਤੇ ਚੌੜਾ ਬਣਾਉਣਾ ਹੈ ਤਾਂ ਜੋ ਲੋਕਾਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਵਿਕਾਸ ਦੇ ਇਸ ਸਿਲਸਿਲੇ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਹਲਕੇ ਦੀ ਕੋਈ ਵੀ ਸੜਕ ਅਧੂਰੀ ਜਾਂ ਅਣਦੇਖੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਗ੍ਰਾਂਟਾ ਇਮਾਨਦਾਰੀ ਨਾਲ ਖਰਚਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਕਰਨ ਸਿਹੌੜਾ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
Advertisement
×