ਰੋਡਵੇਜ਼ ਕਾਮਿਆਂ ਵੱਲੋਂ ਸਰਕਾਰ ਦੇ ਦਾਅਵੇ ਝੂਠੇ ਕਰਾਰ, ਹੜਤਾਲ ਜਾਰੀ
ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਹੜਤਾਲ ਜਾਰੀ ਰੱਖੀ ਹੋਈ ਹੈ। ਸਥਾਨਕ ਬੱਸ ਅੱਡੇ ਵਿੱਚ ਚੌਥੇ ਦਿਨ ਹੜਤਾਲ ਦੌਰਾਨ ਧਰਨਾ ਲਾ ਕੇ ਰੋਸ ਪ੍ਰਗਟਾਉਂਦਿਆਂ ਇਨ੍ਹਾਂ ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਾਅਵੇ...
Advertisement
ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਹੜਤਾਲ ਜਾਰੀ ਰੱਖੀ ਹੋਈ ਹੈ। ਸਥਾਨਕ ਬੱਸ ਅੱਡੇ ਵਿੱਚ ਚੌਥੇ ਦਿਨ ਹੜਤਾਲ ਦੌਰਾਨ ਧਰਨਾ ਲਾ ਕੇ ਰੋਸ ਪ੍ਰਗਟਾਉਂਦਿਆਂ ਇਨ੍ਹਾਂ ਕਾਮਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਾਅਵੇ ਝੂਠੇ ਹਨ। ਕਿਲੋਮੀਟਰ ਸਕੀਮ ਦੀ ਮੰਗ ਛੱਡਣ ਨੂੰ ਡਰਾਮਾ ਕਰਾਰ ਦਿੰਦਿਆਂ ਉਨ੍ਹਾਂ ਮੰਗ ਕੀਤੀ ਕਿ ਝੂਠੇ ਪੁਲੀਸ ਕੇਸ ਵਾਪਸ ਲਏ ਜਾਣ ਤੇ ਮੁਅੱਤਲੀ ਦੇ ਹੁਕਮ ਰੱਦ ਕੀਤੇ ਜਾਣ। ਧਰਨੇ ਨੂੰ ਹਰਬੰਸ ਲਾਲ, ਬੂਟਾ ਸਿੰਘ ਤੇ ਰੁਪਿੰਦਰ ਸਿੰਘ ਰਸੂਲਪੁਰ ਤੋਂ ਇਲਾਵਾ ਹਮਾਇਤੀ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਗੁਰਮੇਲ ਸਿੰਘ ਰੂਮੀ ਤੇ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਧਰਨਾਕਾਰੀਆਂ ਨੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਹੜੀਆਂ ਗੱਲਾਂ ਤੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਸੀ, ਇਹ ਕੰਮ ਬਿਲਕੁਲ ਉਸਦੇ ਉਲਟ ਕਰ ਰਹੀ ਹੈ। ਧਰਨੇ ਵਿੱਚ ਦਵਿੰਦਰ ਸਿੰਘ, ਗੁਰਮੀਤ ਸਿੰਘ, ਮੁਖਤਿਆਰ ਸਿੰਘ, ਹਰਮਿੰਦਰ ਸਿੰਘ, ਸੋਹਣ ਸਿੰਘ, ਗੁਰਦੀਪ ਸਿੰਘ ਮੱਲ੍ਹੀ, ਹਰਮੀਤ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਜੇਕਰ ਸਰਕਾਰ ਤਾਂ ਵਤੀਰਾ ਇਹੋ ਰਿਹਾ ਤਾਂ ਉਹ ਵੀ ‘ਕਰੋ ਜਾਂ ਮਰੋ’ ਦੀ ਨੀਤੀ ’ਤੇ ਚੱਲਣਗੇ।
Advertisement
Advertisement
