ਰਾਹਗੀਰ ਨਾਲ ਲੁੱਟ-ਖੋਹ
ਢੰਡਾਰੀ ਕਲਾਂ ਇਲਾਕੇ ਵਿੱਚ ਤਿੰਨ ਅਣਪਛਾਤੇ ਨੌਜਵਾਨ ਰਾਹਗੀਰ ਨੂੰ ਹਥਿਆਰ ਦਿਖਾ ਕੇ ਉਸ ਦਾ ਮੋਟਰਸਾਈਕਲ, ਨਗਦੀ ਅਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਜੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਗਿਆਸਪੁਰਾ...
Advertisement
ਢੰਡਾਰੀ ਕਲਾਂ ਇਲਾਕੇ ਵਿੱਚ ਤਿੰਨ ਅਣਪਛਾਤੇ ਨੌਜਵਾਨ ਰਾਹਗੀਰ ਨੂੰ ਹਥਿਆਰ ਦਿਖਾ ਕੇ ਉਸ ਦਾ ਮੋਟਰਸਾਈਕਲ, ਨਗਦੀ ਅਤੇ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਜੀਤ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਗਿਆਸਪੁਰਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦੋਂ ਉਹ ਢੰਡਾਰੀ ਕਲਾਂ ਸਥਿਤ ਰੇਲਵੇ ਕੁਆਰਟਰਾਂ ਦੀ ਸਰਵਿਸ ਲਾਈਨ ਨੇੜੇ ਪਹੁੰਚਿਆ, ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਦਾ ਰਾਹ ਰੋਕ ਲਿਆ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਦੀ ਜੇਬ ਵਿੱਚੋਂ 39,640 ਰੁਪਏ ਦੀ ਨਗਦੀ ਅਤੇ ਮੋਬਾਈਲ ਫੋਨ ਖੋਹ ਲਿਆ। ਜਾਂਦੇ ਹੋਏ ਉਹ ਸੁਰਜੀਤ ਸਿੰਘ ਨੂੰ ਧੱਕਾ ਦੇ ਕੇ ਉਸ ਦਾ ਮੋਟਰਸਾਈਕਲ ਵੀ ਲੈ ਗਏ। ਥਾਣੇਦਾਰ ਰੋਸ਼ਨ ਲਾਲ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement
×
