ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਅਕਤੂਬਰ
ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹਿੰਦੂ ਗੁਆਂਢੀਆਂ ਦੀ ਜਾਨ-ਮਾਲ ਦੀ ਰਾਖੀ ਲਈ ਅਤਿਵਾਦ ਦਾ ਮੁਕਾਬਲਾ ਕਰਨ। ਅੱਜ ਇੱਥੇ ਇਤਿਹਾਸਿਕ ਜਾਮਾ ਮਸਜਿਦ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ’ਚ ਕਸ਼ਮੀਰ ਤੋਂ ਕਈ ਪੰਡਿਤ ਪਰਿਵਾਰ ਅਤਿਵਾਦ ਦੀਆਂ ਵਧ ਰਹੀਆਂ ਘਟਨਾਵਾਂ ਕਾਰਨ ਹੋਜ਼ਰੀ ਕਰ ਰਹੇ ਹਨ ਜੋ ਦੇਸ਼ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ’ਚ ਸਿੱਖ ਪ੍ਰਿੰਸੀਪਲ ਸਮੇਤ ਹੋਰ ਲੋਕਾਂ ’ਤੇ ਅਤਿਵਾਦੀ ਹਮਲਾ ਸਹਿਣ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਸ਼ਮੀਰ ਦੀਆਂ ਮਸਜਿਦਾਂ ਤੋਂ ਆਪਣੇ ਹਮਵਤਨ ਹਿੰਦੂ ਭਰਾਵਾਂ ਦੇ ਹੱਕ ਵਿਚ ਕੀਤੇ ਜਾ ਰਹੇ ਐਲਾਨ ਚੰਗੇ ਹਨ।