ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਅਪਰੈਲ
ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪੰਜਾਬ ਭਰ ਦੇ ਮੁਸਲਮਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਮਈ ਨੂੰ ਈਦ-ਉਲ-ਫਿਤਰ ਦਾ ਚੰਨ ਵੇਖਣ। ਅੱਜ ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ ਤੋਂ ਸ਼ਾਹੀ ਇਮਾਮ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੇ ਸੰਦੇਸ਼ ਵਿੱਚ ਕਿਹਾ ਹੈ ਕਿ ਜੇਕਰ ਕਿਸੇ ਵੀ ਮੁਸਲਮਾਨ ਨੂੰ ਈਦ-ਉਲ-ਫਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਨਾਲ ਸੰਪਰਕ ਕਰਨ ਤਾਂ ਕਿ ਈਦ ਦਾ ਐਲਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ 1 ਮਈ ਨੂੰ ਚੰਨ ਨਜ਼ਰ ਆ ਜਾਂਦਾ ਹੈ ਤਾਂ 2 ਮਈ ਨੂੰ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾਵੇਗਾ, ਨਹੀਂ ਆਉਂਦਾ ਤਾਂ 3 ਮਈ ਨੂੰ ਮਨਾਇਆ ਜਾਵੇਗਾ।