DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਰ ਐੱਸ ਪੀ ਦੇ Mission Punjab 2027 ਦਾ ਆਗਾਜ਼

ਗੁਰਦੁਆਰਾ ਮੰਜੀ ਸਾਹਿਬ ਤੋਂ ਵਾਹਨਾਂ ਦੇ ਕਾਫ਼ਲੇ ਨਾਲ ਲੋਕ ਸੰਪਰਕ ਯਾਤਰਾ ਸ਼ੁਰੂ ਕੀਤੀ

  • fb
  • twitter
  • whatsapp
  • whatsapp
featured-img featured-img
ਜਨ ਸੰਪਰਕ ਯਾਤਰਾ ਸ਼ੁਰੂ ਕਰਦੇ ਹੋਏ ਆਰ ਐੱਸ ਪੀ ਦੇ ਮੈਂਬਰ।
Advertisement

ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ ਐੱਸ ਪੀ) ਵੱਲੋਂ ‘ਮਿਸ਼ਨ ਪੰਜਾਬ-2027’ ਦੀ ਸ਼ੁਰੂਆਤ ਅੱਜ ਇਥੋਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੋਂ ਅਕਾਲ ਪੁਰਖ ਅੱਗੇ ਅਰਦਾਸ ਕਰ ਕੇ ਕੀਤੀ ਗਈ। ਪਾਰਟੀ ਨੇ ਅਰਦਾਸ ਕੀਤੀ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਕਰਜ਼ੇ ਦੀ ਪੰਡ, ਬੇਅਦਬੀਆਂ, ਨੌਜਵਾਨਾਂ ਦੇ ਅੰਧਕਾਰਮਈ ਭਵਿੱਖ ਅਤੇ ਔਰਤਾਂ ਦੀ ਅਸੁਰੱਖਿਆ ਵਰਗੀਆਂ ਗੰਭੀਰ ਚੁਣੌਤੀਆਂ ਤੋਂ ਮੁਕਤੀ ਮਿਲੇ ਅਤੇ ਸੂਬਾ ਮੁੜ ਖੁਸ਼ਹਾਲੀ ਦੇ ਰਾਹ ਪਵੇ। ਅਰਦਾਸ ਉਪਰੰਤ ਪਾਰਟੀ ਦੇ ਖੰਨਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਜਥੇਦਾਰ ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਮੋਟਰਸਾਈਕਲਾਂ ਅਤੇ ਕਾਰਾਂ ਦੇ ਕਾਫ਼ਲੇ ਨਾਲ ਜਨ ਸੰਪਰਕ ਯਾਤਰਾ ਸ਼ੁਰੂ ਕੀਤੀ ਗਈ। ਇਸ ਯਾਤਰਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ, ਪਾਰਟੀ ਵਰਕਰਾਂ, ਮਹਿਲਾਵਾਂ, ਨੌਜਵਾਨਾਂ ਅਤੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕਾਂ ਵੱਲੋਂ ਇਸ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ। ਆਰ ਐੱਸ ਪੀ ਦੇ ਕੌਮੀ ਜਨਰਲ ਸਕੱਤਰ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਇਹ ਸਿਰਫ਼ ਇੱਕ ਪਾਰਟੀ ਦੀ ਮੁਹਿੰਮ ਨਹੀਂ, ਸਗੋਂ ਪੰਜਾਬ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਸੰਕਟ ਵਿੱਚੋਂ ਕੱਢਣ ਲਈ ਲੋਕਾਂ ਦੀ ਸਾਂਝੀ ਲਹਿਰ ਹੈ। ਕੇਂਦਰੀ ਕਮੇਟੀ ਮੈਂਬਰ ਸੁਰਿੰਦਰ ਬਾਵਾ ਨੇ ਚਿੰਤਾ ਪ੍ਰਗਟਾਈ ਕਿ ਪੰਜਾਬ ਦਾ ਨੌਜਵਾਨ ਅੱਜ ਨਸ਼ਿਆਂ, ਬੇਰੁਜ਼ਗਾਰੀ ਅਤੇ ਪਰਵਾਸ ਦੀ ਮਾਰ ਹੇਠ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ, ਸਿੱਖਿਆ ਅਤੇ ਇੱਜ਼ਤਦਾਰ ਜੀਵਨ ਦੇਣਾ ਪਾਰਟੀ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਬਲਜੀਤ ਸਿੰਘ ਸੰਧੂ, ਗੁਰਮੀਤ ਸਿੰਘ ਚੀਮਾ, ਜਸਪਾਲ ਸਿੰਘ, ਹਰਦੀਪ ਸਿੰਘ ਖ਼ਾਲਸਾ, ਕ੍ਰਿਪਾਲ ਸਿੰਘ ਖ਼ਾਲਸਾ ਅਤੇ ਦਰਸ਼ਨ ਸਿੰਘ ਘੁਡਾਣੀ ਵੀ ਹਾਜ਼ਰ ਸਨ।

Advertisement
Advertisement
×