ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡਾਂ ’ਚ ਲਾਮਬੰਦੀ

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡਾਂ ’ਚ ਲਾਮਬੰਦੀ

ਪੇਂਡੂ ਮਜ਼ਦੂਰ ਯੂਨੀਅਨ ਦੇ ਮੈਂਬਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋਏ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 8 ਅਗਸਤ

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਿਸਾਨ, ਮਜ਼ਦੂਰ ਵਰਗ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਕਰਵਾਉਣ ਲਈ 13 ਅਗਸਤ ਨੂੰ ਧਰਨੇ ਮੁਜ਼ਾਹਰੇ ਕਰਨ ਲਈ, ਮਜ਼ਦੂਰਾਂ ਵੱਲੋਂ ਪਿੰਡ-ਪਿੰਡ ਲਾਮਬੰਦੀ ਸ਼ੁਰੂ ਕੀਤੀ ਗਈ।

ਇਸ ਮੌਕੇ ਪਿੰਡਾਂ ’ਚ ਕੀਤੇ ਰੋਸ ਮੁਜ਼ਾਹਰਿਆਂ ਦੌਰਾਨ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਅਵਤਾਰ ਰਸੂਲਪੁਰ ਨੇ ਆਖਿਆ ਕਿ ਸੂਬਾ ਨਾਂ ਕੇਂਦਰ ਸਰਕਾਰ ਵੱਲੋਂ ਗਰੀਬ ਲੋੜਬੰਦ ਪਰਿਵਾਰਾਂ ਨੂੰ ਰੁਜ਼ਗਾਰ ਚਲਾਉਣ ਲਈ ਬੈਂਕਾਂ ਤੋਂ ਬਿਨਾ ਵਿਆਜ ਜਾਂ ਘੱਟ ਵਿਆਜ ਦਰਾਂ ’ਤੇ ਕਰਜ਼ੇ ਦੀ ਕੋਈ ਸਹੂਲਤ ਨਹੀਂ ਹੈ। ਮਾੜੇ ਲੋੜਵੰਦ ਲੋਕਾਂ ਨੂੰ ਬੈਂਕਾਂ ਵਾਲੇ ਨੇੜੇ ਵੀ ਨਹੀਂ ਢੁੱਕਣ ਦਿੱਤਾ ਜਾਂਦਾ। ਇਨ੍ਹਾਂ ਬੇਰੁਖੀਆਂ ਕਾਰਨ ਗਰੀਬ ਆਪਣੀਆਂ ਤੰਗੀਆਂ ਤੁਰਸ਼ੀਆਂ ਤੇ ਲੋੜਾਂ ਪੂਰੀਆਂ ਕਰਨ ਲਈ ਨਿੱਜੀ ਸਰਮਾਏਦਾਰੀ ਦੇ ਕਰਜ਼-ਜਾਲ ਵਿੱਚ ਫਸ ਜਾਂਦਾ ਹੈ, ਜਿਸ ਵਿੱਚੋਂ ਨਿਕਲਣ ਲਈ ਉਨ੍ਹਾਂ ਦੀਆਂ ਕਈ-ਕਈ ਪੀੜੀਆਂ ਦੀ ਬਲੀ ਚੜ੍ਹ ਜਾਂਦੀ ਹੈ। ਰਾਜਨੀਤਕ ਧਿਰਾਂ ਹਰ ਪੰਜ ਸਾਲਾਂ ਮਗਰੋਂ ਸਬਜ਼ਬਾਗ ਦਿਖਾ ਕੇ ਨਾ ਪੂਰੇ ਹੋਣ ਵਾਲੇ ਵਾਅਦੇ ਕਰਦਿਆਂ ਸੱਤਾ ’ਤੇ ਕਾਬਜ਼ ਹੋ ਕੇ ਲੋੜਵੰਦਾਂ ਨੂੰ ਲਤਾੜਨ ਲੱਗ ਪੈਂਦੀਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਹੁਣ ਆਪਣੇ ਹੱਕਾਂ ਲਈ ਸੰਘਰਸ਼ ਸ਼ੁਰੂ ਕਰੇਗੀ। ਇਸ ਮੌਕੇ ਮੁਕੰਦ ਸਿੰਘ, ਗੁਰਦੇਵ ਸਿੰਘ, ਜੱਗਾ ਸਿੰਘ, ਰੇਸ਼ਮ ਸਿੰਘ, ਪ੍ਰਿਤਪਾਲ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸਰਕਾਰੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All