ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਨੂੰ ਪੁਲੀਸ ਰਾਜ ਬਣਾਉਣ ਵਿਰੁੱਧ ਪੇਂਡੂ ਮਜ਼ਦੂਰਾਂ ਨੇ ਕੱਢੀ ਜਾਗੋ

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਅਣਐਲਾਨੀ ਪਾਬੰਦੀ ਦਾ ਵਿਰੋਧ; ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ
ਸਿੱਧਵਾਂ ਕਲਾਂ ਵਿੱਚ ਜਾਗੋ ਕੱਢਦੇ ਹੋਏ ਪਿੰਡ ਵਾਸੀ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ’ਤੇ ਸੂਬੇ ਨੂੰ ਪੁਲੀਸ ਰਾਜ ਬਣਾ ਦੇਣ ਦਾ ਦੋਸ਼ ਲਾਉਂਦੇ ਹੋਏ ਪੇਂਡੂ ਮਜ਼ਦੂਰਾਂ ਨੇ ਅੱਜ ਇਲਾਕੇ ਦੇ ਪਿੰਡਾਂ ਵਿੱਚ ਰੋਸ ਰੈਲੀਆਂ ਅਤੇ ਪਿੰਡ ਸਿੱਧਵਾਂ ਕਲਾਂ ਵਿੱਚ ਜਾਗੋ ਕੱਢੀ। ਮਜ਼ਦੂਰ ਆਗੂਆਂ ਨੇ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਪ੍ਰਾਪਤੀ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਵਾਅਦੇ ਲਾਰੇ ਹੀ ਨਿੱਕਲੇ। ਨੌਬਤ ਇਥੋਂ ਤਕ ਆ ਗਈ ਕਿ ਪੰਜਾਬ ਨੂੰ ਪੁਲੀਸ ਸਟੇਟ ਵਿੱਚ ਬਦਲ ਕੇ ਮਜ਼ਦੂਰ ਕਿਸਾਨ ਜਥੇਬੰਦੀਆਂ ਅਤੇ ਖਾਸ ਕਰਕੇ ਦਲਿਤ ਮਜ਼ਦੂਰਾਂ ਦੀ ਨੁੰਮਾਇਦਾ ਜਥੇਬੰਦੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਪਰ ਅਣਐਲਾਨੀ ਪਾਬੰਦੀ ਲਾ ਦਿੱਤੀ ਹੈ। ਜਥੇਬੰਦੀ ਦੀਆਂ ਜਨਤਕ ਸਰਗਰਮੀਆਂ 'ਤੇ ਵੀ ਰੋਕ ਲਾ ਦਿੱਤੀ ਹੈ। ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਕਿਹਾ ਕਿ ਭਗਵੰਤ ਮਾਨ ਹਕੂਮਤ ਦੇ ਇਸ ਲੋਕ ਵਿਰੋਧੀ ਹੱਲੇ ਵਿਰੁੱਧ ਪੰਜਾਬ ਦੀਆਂ ਜੂਝਾਰੂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਪੁਲੀਸ ਰਾਜ ਵਿਰੋਧੀ ਇਸ ਸੰਗਰੂਰ ਰੈਲੀ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨਗੇ। ਉਨ੍ਹਾਂ ਆਮ ਲੋਕਾਂ ਨੂੰ ਵੀ ਇਸ ਰੈਲੀ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਜਥੇਬੰਦੀ ਵਲੋਂ ਪਿੰਡ ਪਿੰਡ ਮੀਟਿੰਗਾਂ ਦੀ ਲੜੀ ਤਹਿਤ ਅੱਜ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਤੇ ਰੋਸ ਰੈਲੀਆਂ ਕਰਨ ਤੋਂ ਬਾਅਦ ਪਿੰਡ ਸਿੱਧਵਾਂ ਕਲਾਂ ਵਿਖੇ ਵਿਸ਼ਾਲ ਜਾਗੋ ਮਾਰਚ ਕੀਤਾ ਗਿਆ ਜਿਸ ਵਿੱਚ ਮਜ਼ਦੂਰ ਬੀਬੀਆਂ ਨੇ ਸ਼ਮੂਲੀਅਤ ਕਰਕੇ ਅਣਐਲਾਨੀ ਪਾਬੰਦੀ ਦਾ ਨਾਅਰਿਆਂ ਦੀ ਗੂੰਜ ਨਾਲ ਵਿਰੋਧ ਕੀਤਾ।

Advertisement

ਇਸ ਮੌਕੇ ਜਥੇਬੰਦੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ ਵੀਹ ਮਈ ਨੂੰ ਸੰਗਰੂਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬੇਗ਼ਮਪੁਰਾ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ 'ਤੇ ਝੂਠੇ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸਰਕਾਰ ਨੇ ਸਾਰੇ ਗ੍ਰਿਫ਼ਤਾਰ ਮਜ਼ਦੂਰਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦਾ ਵਾਅਦਾ ਕੀਤਾ ਪਰ ਵਾਅਦੇ ਮੁਤਾਬਕ ਸਾਰੇ ਮਜ਼ਦੂਰਾਂ ਦੀ ਰਿਹਾਈ ਨਹੀਂ ਕੀਤੀ। ਅਜੇ ਵੀ ਪਿੰਡ ਸ਼ਾਦੀਹਰੀ ਦੇ ਮਜ਼ਦੂਰ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ ਮਜ਼ਦੂਰ ਆਗੂ ਬਿੱਕਰ ਸਿੰਘ ਹੱਥੋਆ ਅਤੇ ਵਿਦਿਆਰਥੀ ਆਗੂ ਕਮਲਦੀਪ ਕੌਰ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਬੰਦ ਕਰ ਦਿੱਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਕੌਰ, ਕੁਲਦੀਪ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਭਜਨ ਕੌਰ, ਰਾਜ ਕੌਰ, ਬਿਮਲਾ ਕੌਰ, ਮਿੰਦੀ ਕੌਰ, ਭਜਨ ਕੌਰ, ਬੱਬਲੀ ਕੌਰ, ਰਾਜਵਿੰਦਰ ਕੌਰ, ਗੋਗੀ ਕੌਰ, ਕਮਲਾ ਕੌਰ, ਲਵੀ ਸਿੰਘ, ਰਾਣਾ ਸਿੰਘ, ਕੌਰਾ ਸਿੰਘ, ਗੋਰਾ ਸਿੰਘ ਤੇ ਹੋਰ ਹਾਜ਼ਰ ਸਨ।

Advertisement