ਸੇਕਰੇਡ ਹਾਰਟ ਦਾ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ
ਬੀਤੇ ਦਿਨੀਂ 69ਵੀਆਂ ਜ਼ਿਲ੍ਹਾ ਪੱਧਰ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸੇਕਰੇਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਦੀਆਂ ਅੰਡਰ-17...
Advertisement
ਬੀਤੇ ਦਿਨੀਂ 69ਵੀਆਂ ਜ਼ਿਲ੍ਹਾ ਪੱਧਰ ਸਕੂਲ ਖੇਡਾਂ ਕਰਵਾਈਆਂ ਗਈਆਂ ਜਿਸ ਵਿਚ ਸੇਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਸੇਕਰੇਡ ਹਾਰਟ ਕਾਨਵੈਂਟ ਸਕੂਲ ਮਾਛੀਵਾੜਾ ਸਾਹਿਬ ਦੀਆਂ ਅੰਡਰ-17 ਵਿਦਿਆਰਥਣਾਂ ਕੇਸੀਆ ਸਹਾਰਣ ਅਤੇ ਸਿਮਰਪ੍ਰੀਤ ਕੌਰ ਨੇ ਸ਼ਤਰੰਜ ਟੂਰਨਾਮੈਂਟ ’ਚੋਂ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਸਿਸਟਰ ਐਂਸੀ ਜੋਸੇਫ ਨੇ ਦੋਵੇਂ ਵਿਦਿਆਰਥਣਾ ਨੂੰ ਵਧਾਈ ਦਿੰਦਿਆਂ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਵਿਦਿਆਰਥਣਾਂ ਦਾ ਤੀਜਾ ਸਥਾਨ ਹਾਸਲ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ ਹੈ।
Advertisement
Advertisement