ਵਿਕਾਸ ਪੱਖੋਂ ਪੱਛੜਿਆ ਵਿਧਾਨ ਸਭਾ ਹਲਕਾ ਸਾਹਨੇਵਾਲ: ਬਾਜਵਾ
ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਲਕਾ ਵਿਕਾਸ ਪੱਖੋਂ ਬਹੁਤ ਪੱਛੜ ਚੁੱਕਿਆ ਹੈ ਤੇ ‘ਆਪ’ ਸਰਕਾਰ ਨੇ ਹਲਕੇ ਦੇ ਵਿਕਾਸ ਲਈ ਹਾਲੇ ਤੱਕ ਕੋਈ ਕਾਰਗੁਜ਼ਾਰੀ ਨਹੀਂ...
Advertisement
ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਲਕਾ ਵਿਕਾਸ ਪੱਖੋਂ ਬਹੁਤ ਪੱਛੜ ਚੁੱਕਿਆ ਹੈ ਤੇ ‘ਆਪ’ ਸਰਕਾਰ ਨੇ ਹਲਕੇ ਦੇ ਵਿਕਾਸ ਲਈ ਹਾਲੇ ਤੱਕ ਕੋਈ ਕਾਰਗੁਜ਼ਾਰੀ ਨਹੀਂ ਕੀਤੀ ਹੈ ਜਿਸ ਕਰਕੇ ਹਲਕਾ ਵਾਸੀ ਖ਼ੁਦ ਨੂੰ ਲੁੱਟਿਆ ਹੋਇਆ ਮਹਿਸੂਸ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਇੱਕ ਇੱਟ ਤੱਕ ਵਿਕਾਸ ਕਾਰਜ ਲਈ ਨਹੀਂ ਲਗਾਈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਕੋਲੋਂ ਵਿਕਾਸ ਕਾਰਜਾਂ ਲਈ ਪੈਸੇ ਤਾਂ ਕੀ ਦੇਣੇ ਸਨ ਸਗੋਂ ਜਿਹੜੇ ਵਿਕਾਸ ਕਾਰਜਾਂ ਲਈ ਪੈਸੇ ਪਿਛਲੀ ਕਾਂਗਰਸ ਸਰਕਾਰ ਨੇ ਦਿੱਤੇ ਸਨ ਉਹ ਵੀ ਵਾਪਸ ਲੈ ਲਏ।
Advertisement
Advertisement