DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sakhi Samman event Payal: ਔਰਤਾਂ ਦਾ ਜੀਵਨ ਪੱਧਰ ਬਦਲ ਰਿਹੈ: ਗਿਆਸਪੁਰਾ

ਪਾਇਲ ਵਿੱਚ ਸਖੀ ਸਨਮਾਨ ਸਮਾਗਮ

  • fb
  • twitter
  • whatsapp
  • whatsapp
featured-img featured-img
ਸਮਾਗਮ ਵਿੱਚ ਜੁੜੀਆਂ ਔਰਤਾਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ।
Advertisement

ਇੱਥੇ ਕਰਵਾਏ ਸਖੀ ਸਨਮਾਨ ਸਮਾਗਮ ’ਚ ਸੂਬਾ ਸਰਕਾਰ ਦੀਆਂ ਔਰਤ ਪੱਖੀ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਸਮਾਗਮ ਦੌਰਾਨ 1200 ਤੋਂ ਵੱਧ ਸਖੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ।

ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਦੱਸਦਿਆਂ ਵਿਧਾਇਕ ਸ੍ਰੀ ਗਿਆਸਪੁਰਾ ਨੇ ਕਿਹਾ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ ਸਰਕਾਰ ਵੱਲੋਂ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ3000 ਤੇ 4500 ਰੁਪਏ ਦੀ ਕੁੱਲ ਰਕਮ ਸਿੱਧੀ ਖਾਤਿਆਂ ਵਿੱਚ ਭੇਜੀ ਗਈ ਹੈ।

Advertisement

ਸਮਾਗਮ ’ਚ ਪੁੱਜੀ ਲੁਧਿਆਣਾ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਖੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਦਾ ਇਹ ਰਿਕਾਰਡਤੋੜ ਇਕੱਠ ਅਤੇ ਔਰਤਾਂ ਦਾ ਉਤਸ਼ਾਹ ਇਹ ਸਾਫ਼ ਦਰਸਾਉਂਦਾ ਹੈ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਸਾਲ 2027 ਵਿੱਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

Advertisement

Advertisement
×