ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਸਬਾ ਕੁੱਪ ਕਲਾਂ ਵਿੱਚ ਮਠਿਆਈ ਦੀਆਂ ਦੁਕਾਨਾਂ ’ਚੋਂ ਸੈਂਪਲ ਭਰੇ

ਇਥੇ  ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਅਤੇ ਫੂਡ ਸੇਫਟੀ ਅਫਸਰ ਸੰਦੀਪ ਸਿੰਘ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਕਸਬਾ ਕੁੱਪ ਕਲਾਂ ਵਿੱਚ ਆਮ...
ਕਸਬਾ ਕੁੱਪ ਕਲਾਂ ਵਿੱਚ ਦੁੱਧ ਦੀ ਗੁਣਵੱਤਾ ਜਾਂਚਣ ਲਈ ਸੈਂਪਲ ਭਰਦੀ ਹੋਈ ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਤੇ ਉਨ੍ਹਾਂ ਦੀ ਟੀਮ।
Advertisement

ਇਥੇ  ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸਹਾਇਕ ਕਮਿਸ਼ਨਰ ਰਾਖੀ ਵਿਨਾਇਕ ਅਤੇ ਫੂਡ ਸੇਫਟੀ ਅਫਸਰ ਸੰਦੀਪ ਸਿੰਘ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਕਸਬਾ ਕੁੱਪ ਕਲਾਂ ਵਿੱਚ ਆਮ ਲੋਕਾਂ ਦੀ ਸਿਹਤ ਦੀ ਬੇਹਤਰੀ ਲਈ ਮਠਿਆਈਆਂ ਦੀਆਂ ਦੁਕਾਨਾਂ ਅਤੇ ਦੁੱਧ ਦੀ ਡੇਅਰੀ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਹਲਵਾਈਆਂ ਨੂੰ ਸਾਫ-ਸਫ਼ਾਈ ਦਾ ਖਾਸ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਟੀਮ ਵੱਲੋਂ ਹਲਵਾਈਆਂ ਦੇ ਸਹਾਇਕ ਕਰਮਚਾਰੀਆਂ ਨੂੰ ਸਾਫ ਸਫ਼ਾਈ, ਸਾਫ ਕੱਪੜੇ, ਦਸਤਾਨੇ, ਟੋਪੀ ਆਦਿ ਵਰਤਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਹਲਵਾਈਆਂ ਨੂੰ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਠਿਆਈਆਂ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੋਏ ਰੰਗਾਂ ਦੀ ਹੀ ਵਰਤੋਂ ਕੀਤੀ ਜਾਵੇ। ਇਸ ਦੌਰਾਨ ਮੁਨੱਖੀ ਖਪਤ ਵਾਲੇ ਪਦਾਰਥਾਂ ਦੀ ਸ਼ੁੱਧਤਾ ਪਰਖਣ ਲਈ ਫੈਕਟਰੀਆਂ ਵਿਚੋਂ ਅਲੱਗ-ਅਲੱਗ ਮਠਿਆਈਆਂ ਦੇ ਸੈਂਪਲ ਭਰੇ ਗਏ, ਜਿਨ੍ਹਾਂ ’ਚ ਇਕ  ਸੈਂਪਲ ਖੋਆ, ਅਕ ਸੈਂਪਲ ਪੇਡਾ ਅਤੇ ਇਕ ਦੁੱਧ ਦਾ ਸੈਂਪਲ ਭਰ ਕੇ ਨਿਰੀਖਣ ਲਈ ਸਟੈਟ ਫੂਡ ਲੈਬ ਖਰੜ ਵਿੱਚ ਭੇਜੇ ਗਏ। ਉਨ੍ਹਾਂ ਮਠਿਆਈ ਦੀਆਂ ਦੁਕਾਨਾਂ ਨੂੰ ਤਾਜ਼ੀ ਅਤੇ ਸਾਫ਼ ਸੁਥਰੀ ਮਠਿਆਈ ਵੇਚਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਠਿਆਈਆਂ ’ਚ ਸਾਫ਼ ਸੁਥਰੀ ਅਤੇ ਮਿਆਦ ਦੀ ਪਾਲਣਾ ਜ਼ਰੂਰੀ ਹੈ, ਨਹੀਂ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜਿਆਦਾ ਤੇਜ਼ ਰੰਗ ਵਾਲੀਆਂ ਮਠਿਆਈਆਂ ਖਰੀਦਣ ਤੋਂ ਪਰਹੇਜ਼ ਕਰਨ ਅਤੇ ਦੁਕਾਨ ਦੀ ਸਾਫ-ਸਫਾਈ ਦੇਖ ਕੇ ਹੀ ਸਮਾਨ ਖਰੀਦਣ।

Advertisement
Advertisement
Show comments