ਪੱਤਰ ਪ੍ਰੇਰਕ
ਰਾਏਕੋਟ, 12 ਫਰਵਰੀ
ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡ ਕਾਲਸਾ ਵਿਚ ਸਾਬਕਾ ਸਰਪੰਚ ਦਰਬਾਰਾ ਸਿੰਘ ਅਤੇ ਸਰਕਲ ਪ੍ਰਧਾਨ ਹੈਪੀ ਸਿਵੀਆ ਦੀ ਅਗਵਾਈ ਵਿਚ ਬਸਪਾ ਅਤੇ ਅਕਾਲੀ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਉਮੀਦਵਾਰ ਬਲਵਿੰਦਰ ਸਿੰਘ ਸੰਧੂ ਦੀ ਧੀ ਮਹਿਕਦੀਪ ਕੌਰ ਸੰਧੂ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ।
ਇਸ ਦੌਰਾਨ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਕਿ ਉਨ੍ਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਪੁੱਜਾ। ਇਸ ’ਤੇ ਮਹਿਕਦੀਪ ਕੌਰ ਸੰਧੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਇਸ ਖੇਤਰ ਵਿਚ ਰਾਜਨੀਤੀ ਕਰਨ ਨਹੀਂ ਬਲਕਿ ਸੇਵਾ ਲਈ ਆਇਆ ਹੈ ਅਤੇ ਸਰਕਾਰ ਆਉਣ ’ਤੇ ਉਨ੍ਹਾਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕੇ ਦੀ ਤਰੱਕੀ ਅਤੇ ਵਿਕਾਸ ਕਰਨਾ ਹੈ।
ਇਸ ਮੌਕੇ ਗੁਰਜੰਟ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ, ਜੋਰਾ ਸਿੰਘ ਗਿੱਲ, ਰਾਜ ਰਾਣੀ, ਰਾਜਵਿੰਦਰ ਕੌਰ ਮੈਂਬਰ, ਸ਼ਿੰਦਰ ਕੌਰ, ਬਲਜੀਤ ਕੌਰ, ਬੀਬੀ ਕਰਮਜੀਤ ਕੌਰ ਸੁਖਾਣਾ, ਊਸ਼ਾ ਰਾਣੀ, ਮਨਜੀਤ ਕੌਰ ਭੋਲੀ ਲਿੱਤਰਾਂ ਆਦਿ ਹਾਜ਼ਰ ਸਨ।