ਪਾਇਲ: ਗੁਰਦੁਆਰਾ ਕਰਮਸਰ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਭਾਦੋਂ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ 96 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਇਸ ਮੌਕੇ ਸੰਤ ਬਲਜਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸੰਗਤ ਨੂੰ ਸੰਤ ਈਸ਼ਰ ਸਿੰਘ ਦੇ ਕਮਾਏ ਹੋਏ ਬਚਨਾਂ ’ਤੇ ਪਹਿਰਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਭਾਦੋਂ ਦੀ ਸੰਗਰਾਂਦ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ ਨੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਧੰਨਵਾਦ ਕੀਤਾ। ਸਮਾਗਮ ਵਿੱਚ ਬਾਬਾ ਗੁਰਮੁਖ ਸਿੰਘ ਆਲੋਵਾਲ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਮੋਹਣ ਸਿੰਘ ਮਹੋਲੀ, ਕਥਾ ਵਾਚਕ ਬਾਬਾ ਅਮਰ ਸਿੰਘ, ਬਾਬਾ ਅਮਰ ਸਿੰਘ ਭੋਰਾ ਸਾਹਿਬ, ਜੱਥੇ ਬਾਬਾ ਬਲਦੇਵ ਸਿੰਘ, ਭਾਈ ਗੁਰਨਾਮ ਸਿੰਘ ਅੜੈਚਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ