ਰਾਮਗੜ੍ਹੀਆ ਕਾਲਜ ’ਚ ਸੰਕਲਪ ਦਿਵਸ ਸਮਾਗਮ
ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿੱਚ ਅੱਜ ਨਵੇਂ ਵਿੱਦਿਅਕ ਵਰ੍ਹੇ 2025-26 ਦੇ ਆਰੰਭ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਏ ਗਏ ਤੇ ਸੰਕਲਪ ਦਿਵਸ ਮਨਾਇਆ ਗਿਆ। ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਤੇ ਭਾਈ ਹਰਪ੍ਰੀਤ ਸਿੰਘ ਪ੍ਰੀਤ ਲੁਧਿਆਣੇ ਵਾਲਿਆਂ ਦੇ ਰਾਗੀ...
Advertisement
ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਵਿੱਚ ਅੱਜ ਨਵੇਂ ਵਿੱਦਿਅਕ ਵਰ੍ਹੇ 2025-26 ਦੇ ਆਰੰਭ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਏ ਗਏ ਤੇ ਸੰਕਲਪ ਦਿਵਸ ਮਨਾਇਆ ਗਿਆ। ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਤੇ ਭਾਈ ਹਰਪ੍ਰੀਤ ਸਿੰਘ ਪ੍ਰੀਤ ਲੁਧਿਆਣੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ। ਪ੍ਰਿੰਸੀਪਲ ਡਾ. ਅਜੀਤ ਕੌਰ ਨੇ ਕਾਲਜ ਵਿੱਚ ਨਵਾਂ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਉਨ੍ਹਾ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਸਾਰੀਆਂ ਵਿਦਿਆਰਥਣਾਂ ਨੂੰ ਵਿਦਿਆ ਦੇ ਨਾਲ ਨਾਲ ਪਰਮਾਤਮਾ ਨਾਲ ਜੁੜਨ ਦਾ ਸੰਦੇਸ਼ ਦਿੱਤਾ।
Advertisement
Advertisement
×