ਸਨਮਤੀ ਸਕੂਲ ਦੇ ਖਿਡਾਰੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ
ਇਥੋਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 69ਵੇਂ ਜ਼ੋਨਲ ਪੱਧਰੀ ਖੇਡ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਥਾਂ ਹਾਸਲ ਕੀਤੀ ਹੈ। ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਇਨ੍ਹਾਂ ਖਿਡਾਰੀਆਂ ਨੂੰ ਅੱਜ ਸਕੂਲ ’ਚ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਸਨਮਾਨਿਤ ਕੀਤਾ। ਉਨ੍ਹਾਂ ਦੱਸਿਆ ਕਿ ਬਾਸਕਟਬਾਲ ਦੀ ਟੀਮ ਲੜਕੇ ਅੰਡਰ-14 ਦੂਸਰਾ ਸਥਾਨ ਅਤੇ ਲੜਕੀਆਂ ਅੰਡਰ-19 ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕਿਆਂ ਦੀ ਟੀਮ ਵਿੱਚੋਂ ਅਮਨਜੋਤ ਸਿੰਘ, ਗੁਰਨੂਰ ਸਿੰਘ, ਜਸਨੂਰ ਸਿੰਘ, ਸਮਰ ਪਾਂਡੇ, ਪੰਕਜ ਕੁਮਾਰ ਤੇ ਰਾਜਵੀਰ ਸਿੰਘ ਦੀ ਜ਼ਿਲ੍ਹਾ ਪੱਧਰ 'ਤੇ ਟੂਰਨਾਮੈਂਟ ਲਈ ਚੁਣੇ ਗਏ ਹਨ। ਇਨ੍ਹਾਂ ਖਿਡਾਰੀਆਂ ਦੇ ਸਕੂਲ ਪਹੁੰਚਣ 'ਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਨਿੱਘਾ ਸਵਾਗਤ ਕੀਤਾ। ਇਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਡੀਪੀਈ ਇੰਦਰਜੀਤ ਸਿੰਘ, ਕੁਲਵਿੰਦਰ ਕੌਰ ਅਤੇ ਬਬੀਤਾ ਦਾ ਧੰਨਵਾਦ ਕੀਤਾ।