ਸ਼ਬਦ ਗਾਇਨ ਵਿੱਚ ਸਨਮਤੀ ਸਕੂਲ ਦੀ ਵਿਦਿਆਰਥਣ ਅੱਵਲ
ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਪ੍ਰਿੰਸੀਪਲ ਸੁਪ੍ਰਿਯਾ ਖੁਰਾਣਾ ਦੀ ਅਗਵਾਈ ਹੇਠ ਸ਼ਬਦ ਗਾਇਨ ਅਤੇ ਧਾਰਮਿਕ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲੇ ਸੇਂਟ ਸੰਤ ਰਾਮ ਗੁਰੂਕੁਲ ਬੁਜ਼ਗਰ ਵਿਖੇ ਹੋਏ ਜੋ ਗੁਰੂ ਤੇਗ...
Advertisement
ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਨੇ ਪ੍ਰਿੰਸੀਪਲ ਸੁਪ੍ਰਿਯਾ ਖੁਰਾਣਾ ਦੀ ਅਗਵਾਈ ਹੇਠ ਸ਼ਬਦ ਗਾਇਨ ਅਤੇ ਧਾਰਮਿਕ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲੇ ਸੇਂਟ ਸੰਤ ਰਾਮ ਗੁਰੂਕੁਲ ਬੁਜ਼ਗਰ ਵਿਖੇ ਹੋਏ ਜੋ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਗਿਆਰ੍ਹਵੀਂ ਜਮਾਤ (ਮੈਡੀਕਲ) ਦੀ ਵਿਦਿਆਰਥਣ ਤਰੁਨਪ੍ਰੀਤ ਕੌਰ ਨੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ 2100 ਰੁਪਏ ਦਾ ਨਕਦ ਇਨਾਮ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਹਾਸਲ ਕੀਤਾ ਹੈ। ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ ਅਤੇ ਸੈਕਟਰੀ ਮਹਾਂਵੀਰ ਜੈਨ ਨੇ ਇਸ ਵਿਦਿਆਰਥਣ ਦੀ ਹੌਂਸਲਾ ਅਫਜ਼ਾਈ ਕੀਤੀ। ਪ੍ਰਿੰ. ਖੁਰਾਣਾ ਨੇ ਇਸ ਕਾਮਯਾਬੀ ਦਾ ਸਿਹਰਾ ਅਧਿਆਪਕਾ ਮਲਕੀਤ ਕੌਰ ਅਤੇ ਨੇਹਾ ਸਹੋਤਾ ਦੇ ਸਿਰ ਬੰਨ੍ਹਿਆ ਜਿਨ੍ਹਾਂ ਵਿਦਿਆਰਥਣ ਨੂੰ ਸਖ਼ਤ ਮਿਹਨਤ ਕਰਵਾ ਕੇ ਇਸ ਮੁਕਾਮ ’ਤੇ ਪਹੁੰਚਾਇਆ ਹੈ।
Advertisement
Advertisement
