ਸੰਤ ਅਮਰ ਸਿੰਘ ਨੇ ਐਲਬਮ ‘ਸ਼ਬਦ ਕੀਰਤਨ’ ਦਾ ਪੋਸਟਰ ਰਿਲੀਜ਼ ਕੀਤਾ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਕਰਵਾਏ ਸਮਾਗਮ ਦੌਰਾਨ ਸੰਪਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਅਤੇ ਹੋਰ ਮਹਾਂਪੁਰਸ਼ਾਂ ਨੇ ਐਲਬਮ ‘ਸਬਦ ਕੀਰਤਨ' ਦਾ ਪੋਸਟਰ ਰਿਲੀਜ਼ ਕੀਤਾ। ਦੱਸਣਯੋਗ ਹੈ ਕਿ ਮਰਹੂਮ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਵੱਲੋਂ ਸਿੱਖ ਧਰਮ ਦੀਆਂ ਸਿੱਖਿਆਵਾਂ ਰਾਹੀਂ ਵਿਸ਼ਵ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਉਣ ਲਈ 2012 ਵਿੱਚ ਆਰੰਭਿਆ ਮਿਸ਼ਨ ਜਾਰੀ ਹੈ। ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਅਮਰੀਕਾ ਅਤੇ ਕੈਨੇਡਾ ਦੇ ਯੂਥ ਕੀਰਤਨੀ ਜੱਥਿਆਂ ਵੱਲੋਂ ਸੰਪਰਦਾ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਦੇ ਸ਼ਬਦ ਕੀਰਤਨ ਦੀ ਐਲਬਮ ਤਿਆਰ ਕੀਤੀ ਗਈ ਹੈ। ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਇਸ ਐਲਬਮ ਵਿੱਚ ਗੁਰੂ ਤੇਗ ਬਹਾਦਰ ਦੀ ਬਾਣੀ ਦੇ 17 ਸ਼ਬਦ ਅਤੇ ਨੌਵੇਂ ਮਹੱਲੇ ਦੇ ਸਾਰੇ ਸਲੋਕਾਂ ਦੀ ਰਿਕਾਰਡਿੰਗ ਹੈ, ਜੋ ਰਾਗਾਤਮਿਕ ਗੁਰਮਤਿ ਸੰਗੀਤ ਪਰੰਪਰਾ ਵਿੱਚ ਗਾਏ ਗਏ ਹਨ। ਇਸ ਸ਼ਬਦ ਕੀਰਤਨ ਦੀ ਐਲਬਮ ਦਾ ਪੋਸਟਰ ਜਾਰੀ ਕਰਨ ਸਮੇਂ ਕਥਾਵਾਚਕ ਭਾਈ ਜਸਵੀਰ ਸਿੰਘ ਲੋਪੋਂ, ਸੰਤ ਰਣਜੀਤ ਸਿੰਘ ਢੀਂਗੀ, ਬਾਬਾ ਰੌਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਭਾਈ ਗੁਰਿੰਦਰ ਸਿੰਘ ਬਟਾਲਾ, ਬਾਬਾ ਅਜਵਿੰਦਰ ਸਿੰਘ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਬਾਵਾ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਜਗਤਾਰ ਸਿੰਘ, ਭਾਈ ਮਨਦੀਪ ਸਿੰਘ ਅਤਰਸਰ ਸਾਹਿਬ, ਭਾਈ ਸਕਿੰਦਰ ਸਿੰਘ ਕੈਨੇਡਾ, ਭਾਈ ਗੁਰਨਾਮ ਸਿੰਘ ਅੜੈਚਾ, ਭਾਈ ਮਲਕੀਤ ਸਿੰਘ ਪਨੇਸਰ, ਡਾਕਟਰ ਇੰਦਰਪਾਲ ਸਿੰਘ, ਪ੍ਰਿੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਕਰਮਜੀਤ ਸਿੰਘ ਪਟਿਆਲਾ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਭਾਈ ਹਰਦੇਵ ਸਿੰਘ ਦੋਰਾਹਾ ਆਦਿ ਹਾਜ਼ਰ ਸਨ।
