ਪੱਤਰ ਪ੍ਰੇਰਕ
ਮਾਛੀਵਾੜਾ, 30 ਜੁਲਾਈ
ਇਤਿਹਾਸਿਕ ਸ਼ਹਿਰ ਮਾਛੀਵਾੜਾ ਦੀ ਦਿੱਖ ਨੂੰ ਸੁੰਦਰ ਤੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਮਾਛੀਵਾੜਾ ਚਰਨ ਕੰਵਲ ਵੈੱਲਫੇਅਰ ਸੁਸਾਇਟੀ ਵੱਲੋਂ ਵੱਡੇ ਪੱਧਰ ’ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਚਰਨ ਕੰਵਲ ਵੈਲਫੇਅਰ ਸੁਸਾਇਟੀ ਦੇ ਆਗੂਆਂ ਗੁਰਨਾਮ ਸਿੰਘ ਨਾਗਰਾ, ਅਮਿਤ ਭਾਟੀਆ, ਪੰਕਜ ਬਾਂਸਲ, ਜਸਵੀਰ ਬੌਬੀ ਤੇ ਅਮਿਤ ਮਲਿਕ ਦੀ ਪਹਿਲ ’ਤੇ ਸੁਸਾਇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਚਰਨ ਕੰਵਲ ਚੌਂਕ ਤੋਂ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਉੱਪਰ ਬੂਟੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਮੱਕੜ ਨੇ ਦੱਸਿਆ ਕਿ ਵੈੱਲਫੇਅਰ ਸੁਸਾਇਟੀ ਦੇ ਇਸ ਕਾਰਜ ਵਿਚ ਦੁਕਾਨਦਾਰਾਂ, ਗੁਰੂ ਘਰ ਦੇ ਸਟਾਫ਼ ਅਤੇ ਹੋਰ ਸੰਗਤਾਂ ਵੱਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਜੀਤ ਸਿੰਘ ਢਿੱਲੋਂ ਆਪਣੀ ਸਮੁੱਚੀ ਟੀਮ ਨਾਲ ਪੁੱਜੇ ਜਿਨ੍ਹਾਂ ਆਪਣੇ ਕਰ ਕਮਲਾਂ ਨਾਲ ਪੌਦੇ ਲਗਾਏ।