ਸਰਕਾਰੀ ਸਕੂਲ ਲਹਿਲ ਵਿੱਚ ਬੂਟੇ ਲਾਏ
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਦੇ ਵਿਹੜੇ ਵਿੱਚ ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਵੱਲੋਂ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ। ਪ੍ਰਿੰਸੀਪਲ ਗੋਪਾਲ ਸਿੰਘ ਮਾਣਕਮਾਜਰਾ ਨੇ ਬੂਟੇ ਲਗਾਉਣ ਸਮੇਂ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਰੁੱਖ ਤੇ...
Advertisement
ਇਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਦੇ ਵਿਹੜੇ ਵਿੱਚ ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਵੱਲੋਂ ਫਲਦਾਰ, ਛਾਂਦਾਰ ਅਤੇ ਸਜਾਵਟੀ ਬੂਟੇ ਲਗਾਏ ਗਏ। ਪ੍ਰਿੰਸੀਪਲ ਗੋਪਾਲ ਸਿੰਘ ਮਾਣਕਮਾਜਰਾ ਨੇ ਬੂਟੇ ਲਗਾਉਣ ਸਮੇਂ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਰੁੱਖ ਤੇ ਮਨੁੱਖ ਦਾ ਗਹਿਰਾ ਰਿਸ਼ਤਾ ਹੈ ਜੋ ਜਨਮ ਤੋਂ ਮਰਨ ਤੱਕ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖ ਦੇ ਬੈਂਕ ਖਾਤੇ ਹਨ ਜੋ ਇਨਸਾਨ ਨੂੰ ਆਰਥਿਕ ਪੱਖੋਂ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਰੁੱਖਾਂ ਦੀ ਕਟਾਈ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਰੁੱਖਾਂ ਦੀ ਕਟਾਈ ਵਾਤਾਵਰਨ ਦੀ ਸ਼ੁੱਧਤਾ ਵਿੱਚ ਵੀ ਵਿਗਾੜ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦਾ ਪਾਲਣ ਪੋਸ਼ਣ ਆਪਣੇ ਧੀਆਂ-ਪੁੱਤਰਾਂ ਵਾਂਗ ਕਰੋ, ਜੋ ਸਾਨੂੰ ਅਗਲੇਰੀ ਉਮਰ ਵਿੱਚ ਸਹਾਈ ਹੁੰਦੇ ਹਨ। ਇਸ ਮੌਕੇ ਰਣਜੀਤ ਸਿੰਘ, ਹਰਵਿੰਦਰ ਸਿੰਘ, ਨਵਦੀਪ ਕੌਰ, ਦਵਿੰਦਰ ਕੌਰ ਲਹਿਲ, ਮਨਦੀਪ ਕੌਰ ਬਾਬਰਪੁਰ, ਰਾਜਵੀਰ ਕੌਰ, ਜਸਪਾਲ ਕੌਰ, ਮਨਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
Advertisement
Advertisement
×