ਪੱਤਰ ਪ੍ਰੇਰਕ
ਪਾਇਲ, 14 ਮਈ
ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨਮਾਈ ਹੇਠ ਚੱਲ ਰਹੇ 27ਵੇਂ ਵਿਸ਼ਵ ਸ਼ਾਂਤੀ ਦਿਵਸ ਸਮਾਗਮ ਦੇ ਤੀਸਰੇ ਦਿਨ ਅੱਜ ਸਰਬ-ਧਰਮ ਸੰਮੇਲਨ ਹੋਇਆ। ਇਸ ਵਿੱਚ ਜਿੱਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ, ਉੱਥੇ ਵੱਖ ਵੱਖ ਧਰਮਾਂ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਨੇ ਸੰਤ ਦਰਸ਼ਨ ਸਿੰਘ ਖਾਲਸਾ ਵੱਲੋਂ ਵਿਸ਼ਵ ਦੀ ਸ਼ਾਂਤੀ ਲਈ ਨਿਰੰਤਰ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਚਾਰਕਾਂ ਨੇ ਕਿਹਾ ਕਿ ਸੰਸਾਰ ਦੇ ਹਰ ਖੇਤਰ ਵਿੱਚ ਆਏ ਦਿਨ ਮਨੁੱਖੀ ਕਦਰਾਂ ਕੀਮਤਾਂ ਦੇ ਘਾਣ, ਮਾਰਧਾੜ ਦੀਆਂ ਵਾਰਦਾਤਾਂ, ਨਸ਼ਿਆਂ ਕਾਰਨ ਹੋਣ ਵਾਲੀਆਂ ਬੇਵਕਤ ਮੌਤਾਂ ਨਾਲ ਅਸ਼ਾਂਤੀ ਵਾਲਾ ਮਾਹੌਲ ਬਣਿਆ ਹੋਇਆ ਹੈ। ਸੂਫੀ ਸੰਤ ਹੈਦਰ ਗੁਲਾਮ ਕਾਦਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਸੰਸਾਰ ਦੇ ਇੱਕ ਅਜਿਹੇ ਰਹਿਬਰ ਹਨ, ਜਿਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲ ਕਿ ਪੂਰੇ ਸੰਸਾਰ ਵਿੱਚ ਅਮਨ ਸ਼ਾਂਤੀ ਆ ਸਕਦੀ ਹੈ। ਸੰਤ ਦਰਸ਼ਨ ਸਿੰਘ ਖਾਲਸਾ ਨੇ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਪੀਰਾਂ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਉਣਾ ਚਾਹੀਦਾ ਹੈ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਰਪੰਚ ਦਲਵਿੰਦਰ ਸਿੰਘ ਝਾਬੇਵਾਲ, ਗਿਆਨ ਸਿੰਘ ਸੰਗੋਵਾਲ ਆਦਿ ਨੇ ਵੀ ਹਾਜ਼ਰੀ ਭ