ਪਿੰਡ ਸਿਰਥਲਾ ਦੇ ਮੌਜੂਦਾ ਸਰਪੰਚ ਸਤਵੰਤ ਸਿੰਘ ਅੱਜ ਆਪਣੇ ਦਰਜਨ ਤੋਂ ਵੱਧ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਸਤਵੰਤ ਸਿੰਘ ਤੋਂ ਇਲਾਵਾ ਜੁਝਾਰ ਸਿੰਘ, ਕੁਲਵਿੰਦਰ ਸਿੰਘ, ਬੇਅੰਤ ਸਿੰਘ, ਹਨੀ, ਨਿੱਕੂ, ਕੁਲਵਿੰਦਰ ਸਿੰਘ ਕਾਕਾ, ਹਰਵਿੰਦਰ ਸਿੰਘ ਲੰਬੜ, ਮਨਦੀਪ ਸਿੰਘ, ਦੀਵਾਨ ਸਿੰਘ ਅਤੇ ਨਵੀ ਸ਼ਾਮਲ ਹਨ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ, ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਸਮਿਤੀ ਮੈਂਬਰ ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ ਅਤੇ ਮੰਡਲ ਪ੍ਰਧਾਨ ਹੈਪੀ ਰੌਣੀ ਹਾਜ਼ਰ ਸਨ। ਲੱਖਾ ਪਾਇਲ ਨੇ ਸਰਪੰਚ ਸਤਵੰਤ ਸਿੰਘ ਸਿਰਥਲਾ ਤੇ ਸਾਥੀਆਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਲੱਖਾ ਪਾਇਲ ਨੇ ਕਿਹਾ ਕਿ ਸਰਪੰਚ ਸਤਵੰਤ ਸਿੰਘ ਤੇ ਸਾਥੀਆਂ ਦੇ ਕਾਂਗਰਸ ’ਚ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਪੰਜਾਬ ‘ਆਪ’ ਸਰਕਾਰ ਨੂੰ ਚੱਲਦਾ ਕਰਨ ਲਈ ਉਤਾਵਲਾ ਨਜ਼ਰ ਆ ਰਿਹਾ ਅਤੇ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੋਵੇਗਾ। ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ੍ਹ ਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਕਿਹਾ ਕਿ ਕਾਂਗਰਸ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਝੰਡਾ ਬੁਲੰਦ ਕਰੇਗੀ। ਇਸ ਮੌਕੇ ਕੁਲਵਿੰਦਰ ਸਿੰਘ ਗਿੱਲ, ਗੁਰਪ੍ਰੀਤ ਸਿੰਘ ਚੋਪੜਾ, ਨਿਰਭੈ ਸਿੰਘ, ਪ੍ਰਭਜੀਤ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਦਲਬੀਰ ਸਿੰਘ, ਗੁਰਪ੍ਰੀਤ ਸਿੰਘ ਗੁਰੀ ਗਿੱਲ, ਸਰਪੰਚ ਰਮਨਪਾਲ ਧਮੋਟ ਤੇ ਮਨਜੀਤ ਸਿੰਘ ਮੰਨਾ ਜ਼ੁਲਮਗੜ੍ਹ ਸਮੇਤ ਹੋਰ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

