ਸਰਪੰਚ ਸਿੰਘਪੁਰਾ ਆਬਜ਼ਰਵਰ ਨਿਯੁਕਤ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 12 ਜੁਲਾਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਐੱਸਸੀ ਡਿਪਾਰਟਮੈਂਟ ਪੰਜਾਬ ਦੇ ਉਪ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਵਿਧਾਨ ਸਭਾ ਹਲਕਾ ਦੱਖਣੀ ਅਤੇ ਆਤਮ ਨਗਰ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਸਰਪੰਚ ਸਿੰਘਪੁਰਾ ਦੀ ਇਸ ਨਿਯੁਕਤੀ ਨਾਲ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੁਲਾਈ
Advertisement
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕਾਂਗਰਸ ਐੱਸਸੀ ਡਿਪਾਰਟਮੈਂਟ ਪੰਜਾਬ ਦੇ ਉਪ ਚੇਅਰਮੈਨ ਕਰਤਿੰਦਰਪਾਲ ਸਿੰਘ ਸਿੰਘਪੁਰਾ ਨੂੰ ਵਿਧਾਨ ਸਭਾ ਹਲਕਾ ਦੱਖਣੀ ਅਤੇ ਆਤਮ ਨਗਰ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ। ਸਰਪੰਚ ਸਿੰਘਪੁਰਾ ਦੀ ਇਸ ਨਿਯੁਕਤੀ ਨਾਲ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਬਲ ਮਿਲੇਗਿ ਉੱਥੇ ਪਾਰਟੀ ਦਾ ਹੋਰ ਵਿਸਥਾਰ ਵੀ ਹੋਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਪੁੱਜਣ ਨਾਲ ਲੋਕ ਹੋਰ ਜ਼ਿਆਦਾ ਗਿਣਤੀ ਵਿੱਚ ਪਾਰਟੀ ਨਾਲ ਜੁੜਨਗੇ। ਇਸ ਮੌਕੇ ਕਰਤਿੰਦਰ ਪਾਲ ਸਿੰਘ ਸਿੰਘਪੁਰਾ ਨੇ ਪਾਰਟੀ ਹਾਈ ਕਮਾਂਡ ਸਮੇਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਹਿਲਾਂ ਨਾਲੋਂ ਵੀ ਜਿਆਦਾ ਮਿਹਨਤ ਨਾਲ ਪਾਰਟੀ ਲਈ ਦਿਨ-ਰਾਤ ਇੱਕ ਕਰਕੇ ਸੇਵਾਵਾਂ ਦੇਣ ਦਾ ਯਤਨ ਕਰਨਗੇ।
Advertisement
×