ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਜੂਨ
ਲੁਧਿਆਣਾ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ’ਤੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ ਅਤੇ ਪੁਸ਼ਕਰਰਾਜ ਸਿੰਘ ਰੂਪਰਾਏ ਦੀ ਅਗਵਾਈ ਹੇਠ ਸਭਾ ਵੱਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰਾਮਗੜ੍ਹੀਆ ਭਵਨ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਭਾ ਨੂੰ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ਸੀ ਅਤੇ ਭਵਨ ਦੇ ਰਹਿੰਦੇ ਨਿਰਮਾਣ ਕਾਰਜਾਂ ਤੇ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਸਭਾ ਦੇ ਮੈਬਰਾਂ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਲੋਕਾਂ ਨੂੰ ਵੱਧ ਚੜ੍ਹ ਕੇ ਲੋਕਾਂ ਦੀ ਸਹਾਇਤਾ ਕਰਨ ਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸੇ ਤਰ੍ਹਾਂ ਸ਼ਹਿਰ ਦੇ ਵਿਕਾਸ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਗੁਰਨਾਮ ਸਿੰਘ ਭਮਰਾ, ਬਲਦੇਵ ਸਿੰਘ ਮਠਾੜੂ, ਚਰਨਜੀਤ ਸਿੰਘ ਪਨੇਸਰ, ਹਰਕੇਵਲ ਸਿੰਘ, ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ, ਕੁਲਵੰਤ ਸਿੰਘ ਮਹਿਮੀ ਤੇ ਹੋਰ ਹਾਜ਼ਰ ਸਨ।