ਸੌਂਦ ਵੱਲੋਂ ਹੜ੍ਹ ਪੀੜਤਾਂ ਲਈ ਫੀਡ ਦਾ ਟਰੱਕ ਰਵਾਨਾ
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵਜੋਂ ਫੀਡ ਦਾ ਇਕ ਟਰੱਕ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ...
Advertisement
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਸ਼ੂ ਧਨ ਦੀ ਮਦਦ ਲਈ ਰਾਹਤ ਸਮੱਗਰੀ ਵਜੋਂ ਫੀਡ ਦਾ ਇਕ ਟਰੱਕ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ ਅਤੇ ਪੰਜਾਬ ਦਾ ਹਰ ਵਸਨੀਕ ਚਾਹੁੰਦਾ ਹੈ ਕਿ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਖੰਨਾ ਇਲਾਕੇ ਦੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਇਸ ਸੰਕਟ ਦੇ ਸਮੇਂ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਕੀਤੀ ਜਾਵੇ। ਇਸੇ ਲੜੀ ਤਹਿਤ ਅੱਜ ਕੈਂਟਲ ਫੀਡ ਇੰਡਸਟਰੀ ਸਮੇਤ ਲੋਕਾਂ ਵੱਲੋਂ ਫੀਡ ਦਾ ਭਰਿਆ ਟਰੱਕ ਪਸ਼ੂਆਂ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਜਿੱਥੇ ਜ਼ਰੂਰਤ ਹੋਵੇਗੀ ਉਹ ਨਿਰੰਤਰ ਸਮੱਗਰੀ ਭੇਜਦੇ ਰਹਾਂਗੇ। ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰ ਕਰ ਰਹੇ ਹਨ ਅਤੇ ‘ਆਪ’ ਦੇ ਸਾਰੇ ਮੰਤਰੀ ਤੇ ਵਿਧਾਇਕਾਂ ਵੱਲੋਂ ਸੰਕਟ ਦੀ ਘੜੀ ਵਿਚ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।
Advertisement
Advertisement
×