ਸਕੂਲੀ ਬੱਚਿਆ ਨੇ ਧਾਰਮਿਕ ਟੂਰ ਲਾਇਆ
ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ। ਸਕੂਲ ਪ੍ਰਿੰਸੀਪਲ ਹਰਿੰਦਰ ਪਾਲ ਕੌਰ ਤੂਰ ਨੇ ਦੱਸਿਆ ਕਿ ਬੱਚਿਆਂ ਵਿਚ ਅਧਿਆਤਮਕ ਕਦਰਾਂ ਕੀਮਤਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ...
Advertisement
ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ। ਸਕੂਲ ਪ੍ਰਿੰਸੀਪਲ ਹਰਿੰਦਰ ਪਾਲ ਕੌਰ ਤੂਰ ਨੇ ਦੱਸਿਆ ਕਿ ਬੱਚਿਆਂ ਵਿਚ ਅਧਿਆਤਮਕ ਕਦਰਾਂ ਕੀਮਤਾਂ ਦਾ ਵਿਕਾਸ ਕਰਨਾ ਅਤੇ ਉਨ੍ਹਾਂ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣਕਾਰੀ ਦੇਣਾ ਇਸ ਟੂਰ ਦਾ ਮੁੱਖ ਮਕਸਦ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਸਕੂਲ ਵੱਲੋਂ ਅਜਿਹੇ ਉਪਰਾਲੇ ਕੀਤੇ ਜਾਂਦੇ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਦਾ ਵੀ ਵਿਕਾਸ ਕੀਤਾ ਜਾ ਸਕੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਇਸ ਟੂਰ ’ਚ ਵਿਦਿਆਰਥੀਆਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਨਾਲ ਸੰਬੰਧਿਤ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਕਿਰਨ, ਗੁਰਪ੍ਰੀਤ ਕੌਰ, ਸਾਵਿਤਰੀ, ਅਨੂੰ, ਮਨਦੀਪ ਕੌਰ, ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।
Advertisement
Advertisement
