ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਕੂਲ ਅਧਿਆਪਕ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

11 ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਪ੍ਰਦਰਸ਼ਨ ਦੀ ਚਿਤਾਵਨੀ
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਮੌਕੇ ਅਧਿਆਪਕ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ

ਲੁਧਿਆਣਾ, 4 ਮਈ

Advertisement

ਸਕੂਲ ਅਧਿਆਪਕਾਂ ਦੀਆਂ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦਿਆਂ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸੇ ਐਲਾਨ ਤਹਿਤ ਅੱਜ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਈਟੀਟੀ 6635 ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, 4161 ਮਾਸਟਰ ਕਾਡਰ ਯੂਨੀਅਨ ਦੇ ਸੂਬਾ ਆਗੂ ਬਲਕਾਰ ਮਘਾਣੀਆ ਅਤੇ 2392 ਅਧਿਆਪਕ ਯੂਨੀਅਨ ਦੇ ਗੁਰਬਖਸ਼ੀਸ਼ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਮੁਲਾਕਾਤ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਅਤੇ ਧਰਨੇ ਦਾ ਨੋਟਿਸ ਸੌਂਪਿਆ ਗਿਆ।

ਇਸ ਮੌਕੇ ਸੂਬਾਈ ਆਗੂਆਂ ਨਿਰਮਲ ਜ਼ੀਰਾ, ਮੁਕੇਸ਼ ਗੁਜਰਾਤੀ, ਜਸਵਿੰਦਰ ਐਤੀਆਣਾ, ਰਮਨਜੀਤ ਸੰਧੂ ਅਤੇ ਜਸਵਿੰਦਰ ਔਜਲਾ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਰਿਕਾਸਟ ਮੈਰਿਟ ਸੂਚੀਆਂ ‘ਚੋਂ ਬਾਹਰ ਕੀਤੇ 3704 ਮਾਸਟਰ ਕਾਡਰ, 899 ਅੰਗਰੇਜ਼ੀ, 6635 ਈਟੀਟੀ ਦੇ ਸੈਂਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ, 3704 ਕਾਡਰ ਅਤੇ 6635 ਈਟੀਟੀ ਨੂੰ ਜਾਰੀ ਸੇਵਾਵਾਂ ਟਰਮੀਨੇਸ਼ਨ ਸੰਬੰਧੀ ਸ਼ੋ ਕਾਜ਼ ਨੋਟਿਸ ਮੁੱਢੋਂ ਰੱਦ ਕੀਤੇ ਜਾਣ, 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ ਅਤੇ ‘ਆਮ ਬਦਲੀਆਂ-2025’ ਦੀ ਪ੍ਰੀਕਿਰਆ ਫੌਰੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਈਟੀਟੀ ਤੋਂ ਲੈ ਕੇ ਪ੍ਰਿੰਸੀਪਲ ਤੱਕ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਕਾਡਰਾਂ ਦੀਆਂ ਸਾਰੀਆਂ ਪੈਡਿੰਗ ਤਰੱਕੀਆਂ 75 ਫ਼ੀਸਦੀ ਤਰੱਕੀ ਕੋਟੇ ਅੁਨਸਾਰ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨ ਪੇਸ਼ ਕਰਕੇ ਮੁਕੰਮਲ ਕੀਤੀਆਂ ਜਾਣ, ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ 5178 ਅਧਿਆਪਕਾਂ ਨੂੰ ਪਰਖ ਸਮੇਂ ਵਿੱਚ ਪੂਰੇ ਤਨਖਾਹ ਸਕੇਲ ਅੁਨਸਾਰ ਬਕਾਏ ਦੇਣ ਦੇ ਅਦਾਲਤੀ ਫ਼ੈਸਲੇ ਨੂੰ ਜਨਰਲਾਇਜ਼ ਕਰਨ ਦਾ ਫ਼ੈਸਲਾ ਹਕੀਕੀ ਰੂਪ ਵਿੱਚ ਲਾਗੂ ਕਰਨ ਦੀ ਮੰਗ ਵੀ ਕੀਤੀ।

ਇਸ ਮੌਕੇ ਸਾਥੀ ਨਰਿੰਦਰ ਭੰਡਾਰੀ ਦੀ ਟਰਮੀਨੇਸ਼ਨ ਤਜਵੀਜ਼ ਰੱਦ ਕਰਕੇ ਸੇਵਾਵਾਂ ਕਨਫਰਮ ਕਰਨ ਅਤੇ ਓਡੀਐੱਲ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ, ਡਾ. ਰਵਿੰਦਰ ਕੰਬੋਜ਼ ਦਾ ਟਰਮੀਨੇਸ਼ਨ ਆਰਡਰ ਰੱਦ ਕਰਨ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫ਼ੈਸਲਾ ਲਾਗੂ ਕਰਕੇ ਪੈਡਿੰਗ ਰੈਗੂਲਰ ਪੱਤਰ ਜਾਰੀ ਕਲਨ ਅਤੇ ਓਡੀਐੱਲ ਅਧਿਆਪਕਾਂ ਨੂੰ ਰੈਗੂਲਰ ਦੀ ਮਿਤੀ ਅਨੁਸਾਰ ਤਨਖ਼ਾਹ ਬਕਾਏ ਦੇਣ ਦਾ ਅਦਾਲਤੀ ਫ਼ੈਸਲਾ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।

ਇਸ ਮੌਕੇ ਦਲਜੀਤ ਸਫ਼ੀਪੁਰ, ਇਕਬਾਲ ਸਿੰਘ, ਹਰਵਿੰਦਰ ਰੱਖੜਾ, ਲਵੀ ਢੀਂਗੀ, ਦੇਸ ਰਾਜ, ਨਮਨ ਗਰਗ, ਜੰਗਪਾਲ ਸਿੰਘ ਰਾਏਕੋਟ, ਬਲਬੀਰ ਬਾਸੀ, ਬਲਜਿੰਦਰ ਰਾਏਕੋਟ, ਸੁਖਵਿੰਦਰ ਲੀਲ ਡੀਐਮਐੱਫ, ਜੋਸ਼ੀਲ ਤਿਵਾੜੀ, ਅਮਨਦੀਪ ਵਰਮਾ, ਬਲਜਿੰਦਰ ਸਿੰਘ, ਸੁਰਿੰਦਰ ਪਾਲ ਇਆਲੀ, ਜਸਵੀਰ ਸੰਧੂ, ਅਮਰੀਕ ਸਿੰਘ, ਦਿਲਬਾਗ ਮੰਡਵੀਂ, ਜਗਦੀਪ ਸਿੰਘ, ਦਲਜੀਤ ਕੌਰ, ਗੁਰਬੀਰ ਸਿੰਘ, ਮੈਡਮ ਹਿਨਾ, ਪ੍ਰਵੀਨ ਸ਼ਰਮਾ, ਕੁਲਜੀਤ ਸਿੰਘ, ਪੂਨਮ ਰਾਣੀ ਅਤੇ ਵਰੁਣ ਕੁਮਾਰ ਤੇ ਹੋਰ ਹਾਜ਼ਰ ਸਨ।

Advertisement