ਸਰਕਾਰੀ ਹੁਕਮਾਂ ਦੀ ਅਣਦੇਖੀ ਕਰਨ ਵਾਲੇ ਸਕੂਲ ਮੌਕੇ ’ਤੇ ਬੰਦ ਕਰਵਾਏ
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਵਿੱਚ ਹੜ੍ਹਾਂ ਅਤੇ ਬਰਸਾਤ ਦੇ ਮੌਸਮ ਕਾਰਨ 27 ਅਗਸਤ ਤੋਂ 30 ਅਗਸਤ ਤੱਕ ਸੂਬੇ ਦੇ ਸਮੂਹ ਸਕੂਲ ਬੰਦ ਕੀਤੇ ਗਏ ਹਨ। ਇਸ ਦੌਰਾਨ ਜ਼ਿਲ੍ਹੇ ਦੇ ਕੁਝ ਸਕੂਲ ਪ੍ਰਬੰਧਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ...
Advertisement
ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਵਿੱਚ ਹੜ੍ਹਾਂ ਅਤੇ ਬਰਸਾਤ ਦੇ ਮੌਸਮ ਕਾਰਨ 27 ਅਗਸਤ ਤੋਂ 30 ਅਗਸਤ ਤੱਕ ਸੂਬੇ ਦੇ ਸਮੂਹ ਸਕੂਲ ਬੰਦ ਕੀਤੇ ਗਏ ਹਨ। ਇਸ ਦੌਰਾਨ ਜ਼ਿਲ੍ਹੇ ਦੇ ਕੁਝ ਸਕੂਲ ਪ੍ਰਬੰਧਕਾਂ ਨੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਸਕੂਲ ਖੋਲ੍ਹੇ ਸਨ ਜਿਨ੍ਹਾਂ ਵਿੱਚੋਂ ਗੁਰੂ ਗੋਬਿੰਦ ਸਕੂਲ ਦਾਦ, ਗੀਤਾਂਜਲੀ ਕੌਨਵੈਂਟ ਸਕੂਲ ਦਾਦ, ਜੀਆਰਡੀ ਅਕੈਡਮੀ, ਸ਼ਾਲੀਗ੍ਰਾਮ ਸਕੂਲ ਆਦਿ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਵਿੰਦਰ ਕੌਰ ਨੇ ਆਪਣੀਆਂ ਟੀਮਾਂ ਭੇਜ ਕੇ ਮੌਕੇ ’ਤੇ ਬੰਦ ਕਰਵਾਇਆ। ਉਨ੍ਹਾਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਰ ਸਕੂਲ ਵੱਲੋਂ ਰਾਈਟ-ਟੂ-ਐਜੂਕੇਸ਼ਨ ਐਕਟ ਦੀ ਪਾਲਣਾ ਕਰਨੀ ਬਣਦੀ ਹੈ ਜੇਕਰ ਕਿਸੇ ਸਕੂਲ ਵੱਲੋਂ ਹਦਾਇਤਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾਵੇਗਾ ਤਾਂ ਸਬੰਧਤ ਸਕੂਲ ਮੁਖੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
Advertisement
Advertisement
×