ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਇੰਸ ਪ੍ਰਦਰਸ਼ਨੀ ਲਾਈ

ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਇਥੋਂ ਦੇ ਨੇੜਲੇ ਪਿੰਡ ਮਾਣਕ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਾਈ ਗਈ। ਇਸ ਦੌਰਾਨ ਕਰਵਾਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ 50 ਤੋਂ ਵੱਧ ਮਾਡਲ ਪੇਸ਼ ਕਰਕੇ ਜਿੱਤ ਪ੍ਰਾਪਤ ਕੀਤੀ। ਜੇਤੂਆਂ ਨੂੰ...
Advertisement

ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਇਥੋਂ ਦੇ ਨੇੜਲੇ ਪਿੰਡ ਮਾਣਕ ਮਾਜਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਲਾਈ ਗਈ। ਇਸ ਦੌਰਾਨ ਕਰਵਾਏ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ 50 ਤੋਂ ਵੱਧ ਮਾਡਲ ਪੇਸ਼ ਕਰਕੇ ਜਿੱਤ ਪ੍ਰਾਪਤ ਕੀਤੀ। ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਦਿਆਂ ਜੱਜ ਅਵਤਾਰ ਸਿੰਘ, ਮਨਦੀਪ ਕੌਰ ਅਤੇ ਰਿਪਨ ਬਾਲਾ ਨੇ ਵਧਾਈ ਦਿੱਤੀ। ਪ੍ਰਿੰਸੀਪਲ ਬਲਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਾਇੰਸ ਦੇ ਨੁਕਤਿਆਂ ਸਬੰਧੀ ਜਾਣਕਾਰੀ ਦਿੰਦਿਆਂ ਅਜੌਕੇ ਸਮੇਂ ਸਾਇੰਸ ਨਾਲ ਤਿਆਰ ਵਸਤਾਂ ਸਬੰਧੀ ਵਿਚਾਰ ਸਾਂਝੇ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਸਿੰਘ ਮਾਹੀ ਨੇ ਬਾਖੂਬੀ ਨਿਭਾਈ। ਇਸ ਮੌਕੇ ਮਾਧੁਰੀ ਸ਼ਰਮਾ, ਅਮਨਦੀਪ ਸਿੰਘ, ਹਰਵਿੰਦਰ ਕੌਰ, ਵੰਦਨਾ ਗੁਪਤਾ, ਮਨਿੰਦਰ ਕੌਰ, ਕਰਮਜੀਤ ਕੌਰ, ਜਸਪਿੰਦਰ ਸਿੰਘ, ਸ਼ਿਵਾਨੀ ਮਦਾਨ, ਅਨਮੋਲ ਸੂਦ, ਰਾਕੇਸ਼ ਕੁਮਾਰ, ਨਵਦੀਪ ਸਿੰਘ, ਅਮਰਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ।

Advertisement
Advertisement
Show comments