ਲੁਧਿਆਣਾ: ਥਾਣਾ ਦੁੱਗਰੀ ਦੇ ਇਲਾਕੇ ਰੇਲਵੇ ਲਾਈਨਾਂ ਨੇੜੇ ਦੋ ਕਾਰਾਂ ਵਿਚਾਲੇ ਹੋਈ ਟੱਕਰ ਦੌਰਾਨ ਇਕ ਐਕਟਿਵਾ ਸਕੂਟਰ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਦੁੱਗਰੀ ਵਾਸੀ ਕਮਲਜੀਤ ਕੌਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਮਨੀਸ਼ ਬਖਸ਼ੀ ਵਾਸੀ ਹੈਬੋਵਾਲ ਕਲਾਂ ਅਤੇ ਰਤੇਸ਼ ਜੱਗੀ ਵਾਸੀ ਹਰਨਾਮ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
-ਨਿੱਜੀ ਪੱਤਰ ਪ੍ਰੇਰਕ