ਯੂਪੀ ਤੋਂ ਝੋਨਾ ਲਿਆ ਕੇ ਵੇਚਣ ਦੇ ਮਾਮਲੇ ਦੀ ਐੱਸਡੀਐੱਮ ਵੱਲੋਂ ਜਾਂਚ

ਯੂਪੀ ਤੋਂ ਝੋਨਾ ਲਿਆ ਕੇ ਵੇਚਣ ਦੇ ਮਾਮਲੇ ਦੀ ਐੱਸਡੀਐੱਮ ਵੱਲੋਂ ਜਾਂਚ

ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਐੱਸਡੀਐੱਮ ਗੀਤਿਕਾ ਸਿੰਘ।

ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 19 ਅਕਤੂਬਰ

ਮਾਛੀਵਾੜਾ ਅਨਾਜ ਮੰਡੀ ’ਚ ਯੂ.ਪੀ. ਤੋਂ ਸਸਤਾ ਝੋਨਾ ਲਿਆ ਵੇਚਣ ਦੇ ਮਾਮਲੇ ’ਚ ਪੁਲੀਸ ਪ੍ਰਸ਼ਾਸਨ ਦੀ ਅੱਖ ਖੁੱਲ੍ਹ ਗਈ ਹੈ, ਜਿਸ ਤਹਿਤ ਪੰਜ ਆੜ੍ਹਤੀਆਂ, ਇੱਕ ਸ਼ੈਲਰ ਮਾਲਕ ਅਤੇ ਡਰਾਈਵਰ ’ਤੇ ਪਰਚਾ ਦਰਜ ਕਰ ਇਸ ਸਕੈਂਡਲ ਦੀਆਂ ਪਰਤਾਂ ਖੋਲ੍ਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਮਾਛੀਵਾੜਾ ਪੁਲੀਸ ਤੇ ਖੁਰਾਕ ਸਪਲਾਈ ਵਿਭਾਗ ਵੱਲੋਂ ਅਨਾਜ ਮੰਡੀ ਦੇ ਆੜ੍ਹਤੀ ਦਾ ਯੂਪੀ ਤੋਂ ਆਇਆ ਟਰੱਕ ਕਾਬੂ ਕਰ ਲਿਆ ਗਿਆ ਜਦ ਕਿ ਮੁਖ਼ਬਰ ਦੀ ਸੂਚਨਾ ’ਤੇ 4 ਹੋਰ ਆੜ੍ਹਤੀਆਂ ’ਤੇ ਬੇਟ ਖੇਤਰ ਸ਼ੇਰਪੁਰ ਨੇੜੇ ਇੱਕ ਸ਼ੈਲਰ ਮਾਲਕ ’ਤੇ ਇਸ ਗੋਰਖਧੰਦੇ ’ਚ ਸ਼ਮੂਲੀਅਤ ਹੋਣ ’ਤੇ ਕੇਸ ਦਰਜ ਕਰਨ ਤੋਂ ਬਾਅਦ ਮੰਡੀ ’ਚ ਹੜਕੰਪ ਮਚ ਗਿਆ ਕਿ ਇਹ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਕੁਝ ਆੜ੍ਹਤੀ ਆਪਣੀਆਂ ਜੇਬਾਂ ਭਰਨ ਲਈ ਬਾਹਰਲੇ ਸੂਬਿਆਂ ਤੋਂ ਸਸਤਾ ਝੋਨਾ ਲਿਆ ਉਨ੍ਹਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੇ ਹਨ। ਪੁਲੀਸ ਵਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਹੁਣ ਆੜ੍ਹਤੀਆ ਦੇ ਰਿਕਾਰਡ ਦੀ ਜਾਂਚ ਕੀਤੀ ਜਾਵੇਗੀ ਕਿ ਯੂ.ਪੀ. ਤੋਂ ਆਇਆ ਝੋਨਾ ਮਾਛੀਵਾੜਾ ਅਨਾਜ ਮੰਡੀ ’ਚ ਕਿਨ੍ਹਾਂ ਫ਼ਰਜ਼ੀ ਕਿਸਾਨਾਂ ਦੇ ਨਾਂ ’ਤੇ ਜੇ ਫਾਰਮ ਤਿਆਰ ਮਾਛੀਵਾੜਾ ਮੰਡੀ ’ਚ ਮਹਿੰਗੇ ਭਾਅ ਸਰਕਾਰੀ ਰੇਟ ’ਤੇ ਵੇਚ ਕੇ ਸਰਕਾਰ ਨਾਲ ਧੋਖਾਧੜੀ ਕੀਤੀ ਗਈ। ਜਾਣਕਾਰੀ ਅਨੁਸਾਰ ਮਾਛੀਵਾੜਾ ਮੰਡੀ ’ਚ ਕਰੀਬ 70 ਤੋਂ 100 ਦੇ ਕਰੀਬ ਝੋਨੇ ਦੇ ਟਰੱਕ ਯੂ.ਪੀ. ਤੋਂ ਲਿਆ ਕੇ ਇੱਥੇ ਕਿਸਾਨਾਂ ਦੇ ਨਾਂ ’ਤੇ ਵੇਚ ਦਿੱਤੇ ਗਏ ਜਿਨ੍ਹਾਂ ਦੀ ਕੀਮਤ ਕਰੋੜਾਂ ਰੁਪਏ ਬਣਦੀ ਹੈ।

ਮਾਛੀਵਾੜਾ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਕੌਰ ਵੱਲੋਂ ਬਾਹਰਲੇ ਸੂਬਿਆਂ ਤੋਂ ਝੋਨਾ ਲਿਆਉਣ ਦੇ ਕਥਿਤ ਦੋਸ਼ ਹੇਠ ਪੁਲੀਸ ਵਲੋਂ ਨਾਮਜ਼ਦ ਕੀਤੇ ਗਏ 5 ਆੜ੍ਹਤੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ ਅਤੇ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਮੰਗਿਆ ਹੈ। ਇਥੇ ਐੱਸ.ਡੀ.ਐੱਮ ਗੀਤਿਕਾ ਸਿੰਘ ਪੁੱਜੇ, ਜਿਨ੍ਹਾਂ ਮਾਰਕੀਟ ਕਮੇਟੀ ਅਧਿਕਾਰੀਆਂ ਤੇ ਪੁਲੀਸ ਨਾਲ ਮੀਟਿੰਗ ਕਰ ਇਸ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ। ਐੱਸ.ਡੀ.ਐੱਮ ਵਲੋਂ ਮਾਛੀਵਾੜਾ ਅਨਾਜ ਮੰਡੀ ’ਚ ਜਾ ਕੇ ਝੋਨੇ ਨਾਲ ਭਰੀਆਂ ਬੋਰੀਆਂ ਦਾ ਤੋਲ ਵੀ ਚੈੱਕ ਕੀਤਾ ਜਿੱਥੇ ਕੋਈ ਕੁਤਾਹੀ ਸਾਹਮਣੇ ਨਾ ਆਈ ਪਰ ਮਾਰਕੀਟ ਕਮੇਟੀ ਦਾ ਨਮੀ ਮਾਤਰਾ ਜਾਂਚਣ ਵਾਲੇ ਮੀਟਰ ਖ਼ਰਾਬ ਪਾਏ ਗਏ ਜਿਸ ਕਾਰਨ ਉਨ੍ਹਾਂ ਇਸ ’ਤੇ ਨਾਰਾਜ਼ਗੀ ਪ੍ਰਗਟਾਉਂਦਿਆਂ ਤੁਰੰਤ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All