ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵੋਟ ਗਿਣਤੀ ਸਟਾਫ ਦੀ ਦੂਜੀ ਰੈਂਡਮਾਈਜ਼ੇਸ਼ਨ ਹੋਈ

ਖੇਤਰੀ ਪ੍ਰਤੀਨਿਧ ਲੁਧਿਆਣਾ, 22 ਜੂਨ ਵੋਟ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਅੱਜ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਹਿਮਾਂਸ਼ੂ ਜੈਨ ਦੀ ਨਿਗਰਾਨੀ ਹੇਠ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵੋਟ ਗਿਣਤੀ ਪ੍ਰਕਿਰਿਆ ਨੂੰ...
Advertisement

ਖੇਤਰੀ ਪ੍ਰਤੀਨਿਧ

ਲੁਧਿਆਣਾ, 22 ਜੂਨ

Advertisement

ਵੋਟ ਗਿਣਤੀ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਅੱਜ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਅਤੇ ਜ਼ਿਲ੍ਹਾ ਚੋਣ ਅਫ਼ਸਰ (ਡੀ.ਈ.ਓ) ਹਿਮਾਂਸ਼ੂ ਜੈਨ ਦੀ ਨਿਗਰਾਨੀ ਹੇਠ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵੋਟ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 72 ਕਾਊਂਟਿੰਗ ਸਟਾਫ਼ ਮੈਂਬਰਾਂ ਨੂੰ ਰੈਂਡਮਾਈਜ਼ ਕੀਤਾ ਗਿਆ ਸੀ। ਰੈਂਡਮਾਈਜ਼ੇਸ਼ਨ ਦਾ ਉਦੇਸ਼ 23 ਜੂਨ ਨੂੰ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਵੰਡਣਾ ਹੈ। ਕੁੱਲ 24 ਕਾਉਂਟਿੰਗ ਸੁਪਰਵਾਈਜ਼ਰ, 24 ਕਾਊਂਟਿੰਗ ਸਹਾਇਕ ਅਤੇ 24 ਮਾਈਕ੍ਰੋ-ਆਬਜ਼ਰਵਰ ਤਾਇਨਾਤ ਕੀਤੇ ਜਾਣਗੇ। ਹਰੇਕ ਕਾਊਂਟਿੰਗ ਟੀਮ ਵਿੱਚ ਇੱਕ ਸੁਪਰਵਾਈਜ਼ਰ, ਇੱਕ ਸਹਾਇਕ ਅਤੇ ਇੱਕ ਮਾਈਕ੍ਰੋ-ਆਬਜ਼ਰਵਰ ਸ਼ਾਮਲ ਹੋਣਗੇ। ਹਿਮਾਂਸ਼ੂ ਜੈਨ ਨੇ ਕਿਹਾ ਕਿ ਕਾਊਂਟਿੰਗ ਸਟਾਫ਼ ਲਈ ਅੰਤਿਮ ਰੈਂਡਮਾਈਜ਼ੇਸ਼ਨ ਭਲਕੇ ਸਵੇਰੇ ਕੀਤੀ ਜਾਵੇਗੀ।

 

Advertisement