ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਅਕਤੂਬਰ
ਸਿੱਖਿਆ ਸਕੱਤਰ ਨੂੰ ਪੰਜਾਬ ਸਰਕਾਰ ਵੱਲੋਂ ਲਾਂਭੇ ਕਰਨ ਨੂੰ ਡੀਟੀਐਫ ਵੱਲੋਂ ਸਾਂਝੇ ਅਧਿਆਪਕ ਸੰਘਰਸ਼ ਦੀ ਜਿੱਤ ਕਰਾਰ ਦਿੱਤਾ ਹੈ। ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਮੀਤ ਪ੍ਰਧਾਨ ਰਮਨਜੀਤ ਸਿੰਘ ਸੰਧੂ ਅਤੇ ਜਨਰਲ ਸਕੱਤਰ ਰੁਪਿੰਦਰਪਾਲ ਗਿੱਲ ਨੇ ਕਿਹਾ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਿੱਖਿਆ ਵਰਗੇ ਵਿਭਾਗ ਵਿੱਚ ਆਪਣੇ ਕਾਰਜਕਾਲ ਦੌਰਾਨ ਹਫੜਾ-ਦਫੜੀ ਵਾਲਾ ਮਾਹੌਲ ਬਣਾ ਦਿੱਤਾ। ਫਰੰਟ ਦੇ ਆਗੂਆਂ ਨੇ ਸਕੱਤਰ ਦੇ ਕਾਰਜਕਾਲ ਦੌਰਾਨ ਅਭਿਆਸ ਪੁਸਤਕਾਂ ਦੀ ਛਪਵਾਈ, ਸਿਖਲਾਈ ਸੈਮੀਨਾਰਾਂ ਅਤੇ ਅਨੇਕਾਂ ਹੋਰ ਖਰਚਿਆਂ ਦੀ ਜਾਂਚ ਹਾਈ ਕੋਰਟ ਦੇ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ।