DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Political news: ਪੰਜਾਬ ਤੇ ਸਿੱਖ ਪੰਥ ਦੇ ਮਸਲਿਆਂ ਦਾ ਹੱਲ ਮੰਗਿਆ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਏ ਡੀ ਸੀ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਭੇਜਿਆ

  • fb
  • twitter
  • whatsapp
  • whatsapp
featured-img featured-img
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਜਾਣ ਸਮੇਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਪੰਜਾਬ ਅਤੇ ਪੰਥ ਦੇ ਮਸਲਿਆਂ ਦੇ ਹੱਲ ਲਈ ਕਾਰਵਾਈ ਦੀ ਮੰਗ ਨੂੰ ਲੈਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ ਗਿਆ।

ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਦੀ ਅਗਵਾਈ ਹੇਠ ਦਲ ਦੇ ਵਫ਼ਦ ਨੇ ਅੱਜ ਏ ਡੀ ਸੀ ਪੂਨਮ ਸਿੰਘ ਨੂੰ ਮੰਗ ਪੱਤਰ ਸੌਂਪਿਆ ਜਿਸ ਵਿੱਚ ਬਿਨਾਂ ਕੇਸਾਂ ਤੋਂ ਸਾਲਾਂ ਬੱਧੀ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ‌ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਚਿਰਾਂ ਤੋਂ ਲਟਕਦੀਆਂ ਕਿਸਾਨਾਂ ਦੀਆਂ ਹੱਕੀ ਮੰਗਾਂ, ਸਾਰੀਆਂ ਫ਼ਸਲਾਂ 'ਤੇ ਐਮ ਐਸ ਪੀ ਅਤੇ ਹੋਰ ਹੱਕੀ ਮੰਗਾਂ ਦੇ ਹੱਲ ਲਈ ਰਾਜਪਾਲ ਪੰਜਾਬ ਦੇ ਦਖ਼ਲ ਦੀ ਮੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੁੜੈਣ, ਰਾਜਵਿੰਦਰ ਸਿੰਘ ਹਿੱਸੋਵਾਲ ਮੈਂਬਰ ਕੋਰ ਕਮੇਟੀ, ਬਲਵਿੰਦਰ ਸਿੰਘ ਤਾਜਪੁਰ ਸਾਬਕਾ ਚੇਅਰਮੈਨ, ਭਰਪੂਰ ਸਿੰਘ ਧਾਂਦਰਾ ਦੀ ਅਗਵਾਈ ਹੇਠ ਸੈਕੜੇ ਵਰਕਰ ਹਾਜ਼ਰ ਸਨ ਜਿਨ੍ਹਾਂ ਨੇ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।

Advertisement

ਜਥੇਦਾਰ ਉਮੈਦਪੁਰੀ ਨੇ ਦੱਸਿਆ ਕਿ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਲ ਵੱਲੋਂ ਪੰਜਾਬ ਦੇ ਮਸਲਿਆਂ ਅਤੇ ਹੱਕੀ ਮੰਗਾਂ ਦੇ ਹੱਲ ਲਈ ਜ਼ੋਰਦਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਭਰ ਵਿੱਚੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੰਮੇਂ ਸਮੇਂ ਤੋਂ ਲਟਕ ਰਹੇ ਮਸਲਿਆਂ, ਮੰਗਾਂ ਅਤੇ ਹੱਕਾਂ ਲਈ ਅਕਾਲੀ ਦਲ ਚੁੱਪ ਕਰਕੇ ਨਹੀਂ ਬੈਠੇਗਾ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਨੰਗਾ ਕਰਨ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰੇਗਾ। ਇਸ ਮੌਕੇ ਪਵਨਜੀਤ ਸਿੰਘ ਪ੍ਰਧਾਨ, ਕਰਮਵੀਰ ਸਿੰਘ ਭੈਰੋਮੁੰਨਾ, ਬਲਵਿੰਦਰ ਸਿੰਘ ਭੰਮ ਕਲਾਂ, ਗੁਰਸਾਹਿਬ ਸਿੰਘ, ਕੁਲਦੀਪ ਸਿੰਘ ਡਾਲਾ, ਦਲਜੀਤ ਸਿੰਘ ਮਰਵਾਹਾ, ਜਗਦੀਪ ਸਿੰਘ ਭਾਮੀਆਂ, ਗੁਰਚਰਨ ਸਿੰਘ ਉਪਲ, ਜਗਤਾਰ ਸਿੰਘ ਸਹਾਰਨਮਾਜਰਾ ਅਤੇ ਗੁਰਨਾਮ ਸਿੰਘ ਖਾਲਸਾ ਆਦਿ ਵੀ ਹਾਜ਼ਰ ਸਨ।

Advertisement

Advertisement
×