ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 19 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਵਿੱਚ ਪਿੰਡ ਤਿਹਾੜਾ ਦੀ ਇਕਾਈ ਦਾ ਗਠਨ ਕੀਤਾ ਗਿਆ। ਬਲਾਕ ਸਿੱਧਵਾਂ ਬੇਟ ਪ੍ਰਧਾਨ ਹਰਜੀਤ ਸਿੰਘ ਜਨੇਤਪੁਰਾ ਨੇ ਦੱਸਿਆ ਕਿ ਸਰਬਸੰਮਤੀ ਨਾਲ ਕਮਲਜੀਤ ਸਿੰਘ ਛੀਨਾ ਨੂੰ ਪ੍ਰਧਾਨ, ਹਰਜਿੰਦਰ ਸਿੰਘ ਚੀਮਾ ਨੂੰ ਮੀਤ ਪ੍ਰਧਾਨ, ਰਾਜਵਿੰਦਰ ਸਿੰਘ ਹਾਂਸ ਖਜ਼ਾਨਚੀ, ਹਰਮਿੰਦਰ ਸਿੰਘ ਢਿੱਲੋਂ ਸਕੱਤਰ, ਕੁਲਵਿੰਦਰ ਸਿੰਘ ਬੁੱਟਰ ਪ੍ਰੈੱਸ ਸਕੱਤਰ ਚੁਣੇ ਗਏ। ਇਸ ਤੋਂ ਇਲਾਵਾ ਅਮਰਜੀਤ ਸਿੰਘ ਭਿੰਡਰ, ਕਰਮਪਾਲ ਸਿੰਘ ਸਿੱਧੂ, ਰਾਜਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ, ਸੁਖਜੋਤ ਸਿੰਘ, ਰਾਜਦੀਪ ਸਿੰਘ, ਮੁਖਵਿੰਦਰ ਸਿੰਘ ਸਿੱਧੂ, ਸਤਵੰਤ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਜੰਗਪਾਲ ਸਿੰਘ, ਜਤਿੰਦਰਜੀਤ ਸਿੰਘ, ਰੁਪਿੰਦਰ ਸਿੰਘ, ਤੇਜਿੰਦਰ ਸਿੰਘ ਕਾਰਜਕਾਰਨੀ ਮੈਂਬਰ ਚੁਣੇ ਗਏ। ਜ਼ਿਲ੍ਹਾ ਪ੍ਰਧਾਨ ਕਮਾਲਪੁਰਾ ਤੇ ਹੋਰਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ’ਤੇ ਘੱਟੋ ਘੱਟ ਸਮੱਰਥਨ ਮੁੱਲ ਦੀ ਗਾਰੰਟੀ ਅਤੇ ਆਵਾਰਾ ਡੰਗਰਾਂ ਵੱਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਨੂੰ ਰੋਕਣ ਲਈ ਵੱਡਾ ਸੰਘਰਸ਼ ਵਿੱਢਣਾ ਪੈਣਾ ਹੈ।