ਪੱਤਰ ਪ੍ਰੇਰਕ
ਮਾਛੀਵਾੜਾ, 6 ਅਕਤੂਬਰ
ਸਥਾਨਕ ਪੁਲੀਸ ਵਲੋਂ 500 ਨਸ਼ੀਲੀਆਂ ਗੋਲੀਆਂ ਸਮੇਤ ਲਵਪ੍ਰੀਤ ਸਿੰਘ ਉਰਫ਼ ਲਵਲੀ ਵਾਸੀ ਚੋਹਲਾ, ਜ਼ਿਲ੍ਹਾ ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਕੁਲਦੀਪ ਕੁਮਾਰ ਵੱਲੋਂ ਕੁਹਾੜਾ ਰੋਡ ਨੇੜੇ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੱਕ ਨੌਜਵਾਨ ਪੁਲੀਸ ਨੂੰ ਦੇਖ ਘਬਰਾ ਕੇ ਵਾਪਸ ਮੁੜਨ ਲੱਗਿਆ। ਪੁਲੀਸ ਵੱਲੋਂ ਤੁਰੰਤ ਉਸ ਨੂੰ ਕਾਬੂ ਕੀਤਾ ਗਿਆ ਜਿਸ ਦੇ ਹੱਥ ’ਚ ਫੜੇ ਲਿਫ਼ਾਫੇ ਵਿੱਚੋਂ 50 ਪੱਤੇ (500 ਗੋਲੀਆਂ) ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਨੌਜਵਾਨ ਲਵਪ੍ਰੀਤ ਸਿੰਘ ਕੋਲੋਂ ਕੋਈ ਵੀ ਲਾਇਸੈਂਸ ਦਾ ਪਰਮਿਟ ਨਾ ਮਿਲਿਆ ਜਿਸ ’ਤੇ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।