ਪੱਤਰ ਪ੍ਰੇਰਕ
ਮੁੱਲਾਂਪੁਰ ਦਾਖਾ, 18 ਅਕਤੂਬਰ
ਗਿੱਦੜਵਿੰਡੀ ਪੁਲੀਸ ਚੌਕੀ ਦੇ ਇੰਚਾਰਜ ਥਾਣੇਦਾਰ ਸੁਖਮੰਦਰ ਸਿੰਘ ਨੇ ਸੂਹ ਦੇ ਆਧਾਰ ’ਤੇ ਪਿੰਡ ਦੇਤਵਾਲ ਵਾਸੀ ਬਲਵਿੰਦਰ ਸਿੰਘ ਦੇ ਘਰ ਛਾਪਾ ਮਾਰ ਕੇ 54 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ। ਥਾਣੇਦਾਰ ਸੁਖਮੰਦਰ ਸਿੰਘ ਅਨੁਸਾਰ ਥਾਣਾ ਦਾਖਾ ਵਿਚ ਮੁਲਜ਼ਮ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਜਾਂਚ ਅਰੰਭ ਦਿੱਤੀ ਹੈ। ਇਸ ਕੇਸ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਜਸਵਿੰਦਰ ਸਿੰਘ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ ਅਤੇ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।