DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਰੂ ਨਾਨਕ ਸਟੇਡੀਅਮ ’ਚ ਚੋਣ ਟਰਾਇਲ ਕਰਵਾਏ

ਕਰੀਬ 250 ਖਿਡਾਰੀਆਂ ਨੇ ਲਿਆ ਹਿੱਸਾ

  • fb
  • twitter
  • whatsapp
  • whatsapp
featured-img featured-img
ਟਰਾਇਲ ਵਿੱਚ ਹਿੱਸਾ ਲੈਂਦੇ ਹੋਏ ਖਿਡਾਰੀ। -ਫੋਟੋ: ਬਸਰਾ
Advertisement

ਖੇਡ ਵਿਭਾਗ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ। ਜ਼ਿਲ੍ਹਾ ਖੇਡ ਅਫਸਰ ਲੁਧਿਆਣਾ ਮਨਦੀਪ ਕੌਸ਼ਲ ਨੇ ਦੱਸਿਆ ਕਿ ਆਰਚਰੀ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਖੋਹ-ਖੋਹ, ਸ਼ੂਟਿੰਗ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟਲਿਫਟਿੰਗ ਅਤੇ ਕੁਸ਼ਤੀ ਦੇ ਚੋਣ ਟਰਾਇਲ ਕਰਵਾਏ ਗਏ ਹਨ। ਇਨ੍ਹਾਂ ਟਰਾਇਲਾਂ ਵਿੱਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਅਥਲੈਟਿਕਸ ਅਤੇ ਕਬੱਡੀ (ਨੈਸ਼ਨਲ ਸਟਾਇਲ) ਦੇ ਚੋਣ ਟਰਾਇਲ 4 ਸਤੰਬਰ ਨੂੰ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫਸਰ ਸ੍ਰੀ ਕੌਸ਼ਲ ਨੇ ਦੱਸਿਆ ਕਿ ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਜਾਣ ਵਾਲੇ ਖਿਡਾਰੀ/ਖਿਡਾਰਨਾਂ ਨੂੰ ਖੇਡਾਂ ਦਾ ਸਾਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225 ਰੁਪਏ ਅਤੇ ਡੇਅ ਸਕਾਲਰ ਨੂੰ 125 ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸਪੋਰਟਸ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਰਾਕੇਸ਼ ਮਲਿਕ ਵੀ ਆਪਣੀ ਟੀਮ ਸਮੇਤ ਮੌਜੂਦ ਸਨ।

Advertisement
Advertisement
×