DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Drug Abuse ਖ਼ਿਲਾਫ਼ Seminar: ਨੌਜਵਾਨਾਂ ਨੂੰ Healthy Lifestyle ਅਪਣਾਉਣ ਦਾ ਸੱਦਾ

ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਸੈਮੀਨਾਰ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ।
Advertisement

ਸਰਕਾਰੀ ਕਾਲਜ, ਲੁਧਿਆਣਾ ਈਸਟ ਦੇ ਰੈੱਡ ਰਿਬਨ ਕਲੱਬ ਵੱਲੋਂ ਪ੍ਰਿੰਸੀਪਲ ਡਾ. ਗੁਰਸ਼ਰਨਜੀਤ ਸਿੰਘ ਦੀ ਅਗਵਾਈ ਹੇਠ ਨਸ਼ਾਖੋਰੀ ਅਤੇ ਇਸ ਦੀ ਗ਼ੈਰ-ਕਾਨੂੰਨੀ ਤਸਕਰੀ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਕਾਲਜ ਕੈਂਪਸ ਵਿੱਚ ਕਰਵਾਏ ਗਏ ਇਸ ਸੈਮੀਨਾਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਨਸ਼ਿਆਂ ਦੇ ਵਧ ਰਹੇ ਖ਼ਤਰੇ ਨੂੰ ਰੋਕਣਾ ਤੇ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਨੂੰ ਮਜ਼ਬੂਤ ਕਰਨਾ ਸੀ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਕਮਲ ਕਿਸ਼ੋਰ ਨੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਨਾ ਸਿਰਫ਼ ਸਿਹਤ ਨੂੰ ਤਬਾਹ ਕਰਦੇ ਹਨ, ਸਗੋਂ ਦੇਸ਼ ਦੇ ਸਮਾਜਿਕ ਅਤੇ ਆਰਥਿਕ ਤਾਣੇ-ਬਾਣੇ ਨੂੰ ਵੀ ਕਮਜ਼ੋਰ ਕਰਦੇ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਕਸਰਤ ਰਾਹੀਂ ਸਰੀਰਕ ਤੰਦਰੁਸਤੀ ਬਣਾਈ ਰੱਖਣ ਦੀ ਸਲਾਹ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ਭਾਈਚਾਰਕ ਸੇਵਾ ਨਾਲ ਜੁੜਨ ਦੀ ਅਪੀਲ ਵੀ ਕੀਤੀ।

Advertisement
Advertisement
×