ਉਕਸੀ-ਦੁਧਾਲ ’ਚ ਨਸ਼ਿਆਂ ਵਿਰੁੱਧ ਸੈਮੀਨਾਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਪੁਲੀਸ ਜ਼ਿਲ੍ਹਾ ਖੰਨਾ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਐੱਸਐੱਸਪੀ ਜੋਤੀ ਯਾਦਵ ਨੇ ਪਿੰਡ ਉਕਸੀ-ਦੁਧਾਲ ਦੇ ਵਾਸੀਆਂ ਨਾਲ...
Advertisement
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਪੁਲੀਸ ਜ਼ਿਲ੍ਹਾ ਖੰਨਾ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਐੱਸਐੱਸਪੀ ਜੋਤੀ ਯਾਦਵ ਨੇ ਪਿੰਡ ਉਕਸੀ-ਦੁਧਾਲ ਦੇ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸਐੱਸਪੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲੀਸ ਜ਼ਿਲ੍ਹਾ ਖੰਨਾ ਵਿੱਚ ਵੀ ਨਸ਼ੇ ’ਤੇ ਠੱਲ੍ਹ ਪਾਉਣ ਲਈ ਤੇ ਆਮ ਲੋਕਾਂ ਦੀ ਮਦਦ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ।
Advertisement
Advertisement
×