ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੀ ਐੱਚ ਸੀ ਵਿੱਚ ਸੈਮੀਨਾਰ

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਹਿਰਾ ਦਿੰਦਿਆਂ ਸੀ ਐੱਚ ਸੀ ਹਠੂਰ ਵਿੱਚ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਸੀ ਐੱਚ ਸੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਮਨ...
Advertisement
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪਹਿਰਾ ਦਿੰਦਿਆਂ ਸੀ ਐੱਚ ਸੀ ਹਠੂਰ ਵਿੱਚ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਮੌਕੇ ਸੀ ਐੱਚ ਸੀ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਨੇ ਏਡਜ਼ ਦੇ ਲੱਛਣ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਨਰਸਿੰਗ ਸਿਸਟਰ ਗੁਰਵਿੰਦਰ ਕੌਰ, ਡਾ. ਮਨਪ੍ਰੀਤ ਕੌਰ, ਡਾ.ਆਰੀਅਨ ਸੱਗੜ, ਸਵਰਨ ਸਿੰਘ ਡੱਲਾ ਤੇ ਜਸਵਿੰਦਰ ਕੌਰ ਐੱਲ ਐੱਚ ਵੀ ਨੇ ਵਿਚਾਰ ਸਾਂਝੇ ਕੀਤੇ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਠ ਪੜ੍ਹਾਇਆ। ਇਸ ਮੌਕੇ ਹਰਬੰਸ ਸਿੰਘ ਚੀਮਾ, ਸੁਖਪਾਲ ਸਿੰਘ ਲੋਪੋਂ, ਨੀਰਜ ਕੁਮਾਰ, ਵੀਨੂ ਸਿੰਗਲਾ, ਤੇਜਿੰਦਰ ਸਿੰਘ, ਵੀਰਪਾਲ ਰੂਮੀ, ਕਿਰਨਦੀਪ ਕੌਰ ਤੇ ਪਵਨਜੀਤ ਕੌਰ ਹਾਜ਼ਰ ਸਨ। 

 

Advertisement

Advertisement
Show comments