ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 22 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਵੱਲੋਂ ਸਮਾਜ ਨੂੰ ਦਰਪੇਸ਼ ਗੰਭੀਰ ਮੁੱਦਿਆਂ ’ਤੇ ਸੈਮੀਨਾਰ 23 ਅਕਤੂਬਰ ਨੂੰ ਸਥਾਨਕ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰ ਹਾਲ ਵਿੱਚ ਕਰਵਾਇਆ ਜਾਵੇਗਾ। ਤਰਕਸ਼ੀਲ ਆਗੂ ਸੁਰਜੀਤ ਦੌਧਰ ਤੇ ਕਰਤਾਰ ਸਿੰਘ ਵੀਰਾਨ ਨੇ ਦੱਸਿਆ ਕਿ ਸੈਮੀਨਾਰ ’ਚ ਮੁੱਖ ਬੁਲਾਰੇ ਡਾ. ਸ਼ਾਮ ਸੁੰਦਰ ਦੀਪਤੀ ਅਤੇ ਜਮਹੂਰੀ ਲਹਿਰ ਦੇ ਉੱਘੇ ਆਗੂ ਸੁਖਦਰਸ਼ਨ ਨੱਤ ਹੋਣਗੇ। ਉਨ੍ਹਾਂ ਨੇ ਫਾਸ਼ੀਵਾਦ ਵਿਰੋਧੀ ਅਤੇ ਜਮਹੂਰੀਅਤ ਪਸੰਦ ਲੋਕਾਂ ਨੂੰ ਸੈਮੀਨਾਰ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।