ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ
ਸਥਾਨਕ ਸਰਕਾਰੀ ਸਨਮਤੀ ਸਾਇੰਸ ਤੇ ਖੋਜ ਕਾਲਜ ਵਿੱਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ ਪ੍ਰੋਫੈਸਰ ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਸ਼ਹੀਦਾਂ ਦੀ ਅਦਭੁੱਤ ਸ਼ਹਾਦਤ, ਉਨ੍ਹਾਂ...
Advertisement
ਸਥਾਨਕ ਸਰਕਾਰੀ ਸਨਮਤੀ ਸਾਇੰਸ ਤੇ ਖੋਜ ਕਾਲਜ ਵਿੱਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਕਾਲਜ ਡਾਇਰੈਕਟਰ ਪ੍ਰੋਫੈਸਰ ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਸ ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਸ਼ਹੀਦਾਂ ਦੀ ਅਦਭੁੱਤ ਸ਼ਹਾਦਤ, ਉਨ੍ਹਾਂ ਦੀ ਅਟੁੱਟ ਆਸਤਿਕਤਾ ਅਤੇ ਧਰਮ ਲਈ ਅਟੱਲ ਸਮਰਪਣ ਬਾਰੇ ਜਾਣੂ ਕਰਾਉਣਾ ਸੀ। ਇਸ ਮੌਕੇ ਭੁਪਿੰਦਰ ਕੌਰ ਨੇ ਅਤੇ ਚਰਨਜੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਤਿੰਨਾਂ ਸ਼ਹੀਦਾਂ ਦੇ ਜੀਵਨ ਅਤੇ ਬਲੀਦਾਨ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਅਮੀਤ ਰਾਣਾ, ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ, ਡਾ. ਸਰਬਦੀਪ ਕੌਰ ਸਿੱਧੂ, ਸਰਬਜੋਤ ਕੌਰ ਬੇਦੀ, ਸੁਮੀਤ ਸੋਨੀ, ਪਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਡਿੰਪਲ ਪਾਰਚਾ, ਜਸਪ੍ਰੀਤ ਕੌਰ ਆਦਿ ਮੌਜੂਦ ਸਨ। ਡਾ. ਕਰਮਦੀਪ ਕੌਰ ਨੇ ਧੰਨਵਾਦ ਕੀਤਾ।
Advertisement
Advertisement
Advertisement
×

