ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 24 ਸਤੰਬਰ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਪੰਜਾਬੀ ਵਿਭਾਗ ਵੱਲੋਂ ਸੈਮੀਨਾਰ ਕਰਵਾਇਆ ਗਿਆ। ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਵਿਚਾਰਧਾਰਾ ਵਿਸ਼ੇ ‘ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਸ਼ਤਾਬਦੀ ਫਾਊਂਡੇਸ਼ਨ ਦੇ ਚੇਅਰਮੈਨ ਪ੍ਰੋ. ਜਗਮੋਹਨ ਸਿੰਘ ਕਿਹਾ ਕਿ ਸ਼ਹੀਦ ਭਗਤ ਸਿੰਘ ਬਹੁਤ ਸੰਵੇਦਨਸ਼ੀਲ ਇਨਸਾਨ ਸੀ। ਉਨ੍ਹਾਂ ਦਾ ਵਿਚਾਰ ਸੀ ਗਿਆਨ ਦੀ ਤਾਕਤ ਨਾਲ ਹੀ ਨਾ-ਬਰਾਬਰੀ ਖ਼ਤਮ ਕੀਤੀ ਜਾ ਸਕਦੀ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋਫੈਸਰ ਜਗਮੋਹਨ ਨੇ ਕਿਹਾ ਕਿ ਭਗਤ ਸਿੰਘ ਦਾ ਜੀਵਨ ਉਸ ਵੇਲੇ ਦੇ ਸਮਾਜਿਕ ਹਾਲਾਤ ਤੋਂ ਬਹੁਤ ਪ੍ਰਭਾਵਿਤ ਹੋਇਆ ਸੀ। ਭਗਤ ਸਿੰਘ ਪੜ੍ਹਦਾ ਬਹੁਤ ਸੀ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਸਰਮਾਏ ਨੂੰ ਸਮਝੇ ਬਗੈਰ ਸਮਾਜਕ ਅਮਲ ਦੀ ਸਮਝ ਨਹੀਂ ਆ ਸਕਦੀ। ਪ੍ਰਿੰਸੀਪਲ ਡਾ. ਕਮਲਜੀਤ ਸਿੰਘ ਸੋਹੀ ਨੇ ਕਿਹਾ ਕਿ ਭਗਤ ਸਿੰਘ ਇਕ ਵਿਚਾਰਧਾਰਾ ਦਾ ਨਾਮ ਹੈੈ। ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਸਿੰਘ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।