‘ਆਦਿਵਾਸੀਆਂ ਦੇ ਸਮੂਹਿਕ ਕਤਲ, ਬਹੁਕੌਮੀ ਕੰਪਨੀਆਂ ਤੇ ਜਮਹੂਰੀਅਤ’ ਵਿਸ਼ੇ ’ਤੇ ਸੈਮੀਨਾਰ ਅੱਜ
ਖੇਤਰੀ ਪ੍ਰਤੀਨਿਧ ਲੁਧਿਆਣਾ, 29 ਮਈ ਜਲ, ਜੰਗਲ, ਜ਼ਮੀਨ ਦੀ ਰਾਖੀ ਅਤੇ ਆਪਣੀ ਹੋਂਦ ਬਚਾਉਣ ਲਈ ਕਾਰਪੋਰੇਟ ਪੱਖੀ ਸਰਕਾਰੀ ਦਮਨ ਖ਼ਿਲਾਫ਼ ਕਬਾਈਲੀਆਂ ਦੇ ਸੰਘਰਸ਼ ਨੂੰ ਸਮਝਣ ਲਈ ਸਥਾਨਕ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਮਹੂਰੀ...
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਮਈ
Advertisement
ਜਲ, ਜੰਗਲ, ਜ਼ਮੀਨ ਦੀ ਰਾਖੀ ਅਤੇ ਆਪਣੀ ਹੋਂਦ ਬਚਾਉਣ ਲਈ ਕਾਰਪੋਰੇਟ ਪੱਖੀ ਸਰਕਾਰੀ ਦਮਨ ਖ਼ਿਲਾਫ਼ ਕਬਾਈਲੀਆਂ ਦੇ ਸੰਘਰਸ਼ ਨੂੰ ਸਮਝਣ ਲਈ ਸਥਾਨਕ ਗਦਰੀ ਸ਼ਹੀਦ ਬਾਬਾ ਭਾਨ ਸਿੰਘ ਯਾਦਗਾਰ ਵਿੱਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ 30 ਮਈ ਨੂੰ ਸਵੇਰੇ 8.30 ਵਜੇ ਸ਼ੁਰੂ ਹੋ ਰਹੇ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਉੱਘੇ ਸਮਾਜ ਚਿੰਤਕ ਬੂਟਾ ਸਿੰਘ ਮਹਿਮੂਦਪੁਰ ਹੋਣਗੇ। ਸਭਾ ਦੇ ਜ਼ਿਲ੍ਹਾ ਉੱਪ ਪ੍ਰਧਾਨ ਡਾ. ਹਰਬੰਸ ਗਰੇਵਾਲ ਅਤੇ ਸਕੱਤਰ ਅਜਮੇਰ ਦਾਖਾ ਨੇ ਦੱਸਿਆ ਕਿ ਇਸ ਵਰਤਾਰੇ ਨੂੰ ਸਮਝਣ ਲਈ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
Advertisement