ਮਾਨਸਿਕ ਸਿਹਤ ਅਤੇ ਖੁਦਕੁਸ਼ੀਆਂ ਤੋਂ ਬਚਾਅ ਸਬੰਧੀ ਸੈਮੀਨਾਰ
ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿੱਚ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਹੀ ਹੇਠ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਆਤਮ ਹੱਤਿਆ ਤੋਂ ਬਚਾਅ ਨਾਲ ਸਬੰਧਿਤ ਸੈਮੀਨਾਰ ਕਰਵਾਇਆ...
Advertisement
ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿੱਚ ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਦੀ ਅਗਵਾਹੀ ਹੇਠ ਮਾਣਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਅਨੁਸਾਰ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਆਤਮ ਹੱਤਿਆ ਤੋਂ ਬਚਾਅ ਨਾਲ ਸਬੰਧਿਤ ਸੈਮੀਨਾਰ ਕਰਵਾਇਆ ਗਿਆ, ਸਰਵੇਖਣ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵੱਲੋਂ ਭਾਗ ਲਿਆ ਗਿਆ। ਜਿਸ ਵਿੱਚ ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਰਥੀਆਂ ਨੂੰ ਆਤਮ ਹੱਤਿਆ ਦੇ ਕਾਰਨਾਂ ਅਤੇ ਉਨਾਂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀ ਜੀਵਨ ਵਿੱਚ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਸਬੰਧੀ ਅਨੇਕਾਂ ਮਿਸਾਲਾਂ ਦੇ ਕੇ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਗਈ। ਇਸ ਸਮੇਂ ਸਟੇਜ ਸੰਚਾਲਨ ਪ੍ਰੋ.ਇੰਦਰਪਾਲ ਸਿੰਘ ਵੱਲੋਂ ਕੀਤਾ ਗਿਆ। ਸਮਾਗਮ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਹਰਮਨਦੀਪ ਕੌਰ( ਨੋਡਲ ਅਫਸਰ), ਪ੍ਰੋ. ਰਮਨਦੀਪ ਕੌਰ, ਪ੍ਰੋ ਅਵਤਾਰ ਸਿੰਘ, ਪ੍ਰੋ .ਸੁਖਜੀਤ ਸਿੰਘ ਅਤੇ ਪ੍ਰੋ. ਜੋਗਿੰਦਰ ਸਿੰਘ ਹਾਜ਼ਰ ਸਨ।
Advertisement
Advertisement