ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖ਼ੁਦਕਸ਼ੀ ਦਾ ਰੁਝਾਨ ਰੋਕਣ ਲਈ ਸੈਮੀਨਾਰ

ਪੁਲੀਸ ਵੱਲੋਂ ਅੰਤਰਰਾਸ਼ਟਰੀ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਮੱਧ ਵਰਗੀ ਸਮਾਜ ਵਿੱਚ ਖ਼ੁਦਕੁਸ਼ੀ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਲੜੀ ਦਾ ਪਹਿਲਾ ਸੈਮੀਨਾਰ ਰੋਟਰੀ ਕਲੱਬ ਦੇ ਸਹਿਯੋਗ ਨਾਲ ਇੱਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ...
Advertisement
ਪੁਲੀਸ ਵੱਲੋਂ ਅੰਤਰਰਾਸ਼ਟਰੀ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਮੱਧ ਵਰਗੀ ਸਮਾਜ ਵਿੱਚ ਖ਼ੁਦਕੁਸ਼ੀ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਇਸ ਲੜੀ ਦਾ ਪਹਿਲਾ ਸੈਮੀਨਾਰ ਰੋਟਰੀ ਕਲੱਬ ਦੇ ਸਹਿਯੋਗ ਨਾਲ ਇੱਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਐੱਸ ਪੀ ਰਾਜਨ ਸ਼ਰਮਾ ਨੇ ਕੀਤੀ।

ਪ੍ਰਿੰਸੀਪਲ ਵਿਨੇ ਗੋਇਲ, ਐਡਵੋਕੇਟ ਮੁਨੀਸ਼ ਸ਼ਰਮਾ, ਸਾਹਿਲ ਤਾਇਲ ਅਤੇ ਕੌਂਸਲਰ ਦੀਪਕ ਸ਼ਰਮਾ ਆਦਿ ਬੁਲਾਰਿਆਂ ਨੇ ਬੀਤੇ ਦਹਾਕਿਆਂ ਦੌਰਾਨ ਖ਼ੁਦਕੁਸ਼ੀਆਂ ਦੇ ਵਧੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਸੁਝਾਅ ਦਿੱਤਾ ਕਿ ਇਸ ਸਬੰਧ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਜਾਰੀ ਰੱਖਣਾ ਚਾਹੀਦਾ ਹੈ।

Advertisement

ਪ੍ਰਧਾਨ ਬਿਪਨ ਸੇਠੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਸੈਮੀਨਾਰ ਦੇ ਮੁੱਖ ਬੁਲਾਰੇ ਐੱਸ ਪੀ ਰਾਜਨ ਸ਼ਰਮਾ ਨੇ ਕਿਹਾ ਕਿ ਖ਼ੁਦਕੁਸ਼ੀ ਇੱਕ ਨਿਜੀ ਵਿਵਹਾਰਕ ਬਿਮਾਰੀ ਹੈ ਜਿਸ ਦੀਆਂ ਅਲਾਮਤਾਂ ਪਰਿਵਾਰਕ ਮੈਂਬਰਾਂ ਨੂੰ ਸਭ ਤੋਂ ਪਹਿਲਾਂ ਪਤਾ ਲੱਗਦੀਆਂ ਹਨ।

ਐੱਸਐੱਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਸਾਲ ਦੇ ਥੀਮ ਨੂੰ ਧਿਆਨ ਵਿੱਚ ਰੱਖਦਿਆਂ ਅੰਤਰਰਾਸ਼ਟਰੀ ਤੇ ਸਥਾਨਕ ਸਮਾਜਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਿਜ਼ਡਮ ਵਰਲਡ ਪਬਲਿਕ ਸਕੂਲ, ਲਾਲ ਬਹਾਦੁਰ ਸ਼ਾਸਤਰੀ ਪਬਲਿਕ ਸਕੂਲ ਅਤੇ ਵਿਕਟੋਰੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਵਿੱਚ ਵੀ ਇਸ ਵਿਸ਼ੇ ’ਤੇ ਗਤੀਵਿਧੀਆਂ ਕਰਵਾਈਆਂ ਗਈਆਂ।

 

 

Advertisement
Show comments